ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਥਾਣਾ ਮੁਕੇਰੀਆਂ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਅੌਰਤ ਨੂੰ ਗਿ੍ਫ਼ਤਾਰ ਕਰ ਕੇ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਐੱਸਐੱਚਓ ਮੁਕੇਰੀਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਜਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੰਗੋ ਕਤਰਾਲਾ ਵਿਖੇ ਛਾਪੇਮਾਰੀ ਦੌਰਾਨ ਪਿੰਡ ਵਾਸੀ ਅੌਰਤ ਨੂੰ ਆਪਣੇ ਘਰ ਦੀ ਗਲੀ 'ਚ ਨਾਜਾਇਜ਼ ਸ਼ਰਾਬ ਵੇਚਦੇ ਹੋਏ ਫੜਿਆ ਹੈ। ਮੁੱਢਲੀ ਪੁੱਛ-ਪੜਤਾਲ 'ਚ ਉਕਤ ਅੌਰਤ ਦੀ ਪਛਾਣ ਆਸ਼ਾ ਕੁਮਾਰੀ ਪਤਨੀ ਸੁਰੇਸ਼ ਕੁਮਾਰ ਵਜੋਂ ਹੋਈ ਹੈ ਅਤੇ ਅੌਰਤ ਕੋਲੋਂ 22500 ਐਮਐਲ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੌਰਤ ਨੂੰ ਗਿ੍ਫ਼ਤਾਰ ਕਰਨ ਉਪਰੰਤ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।