ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਸ਼ਰਾਬ ਮਾਫ਼ੀਆ ਵੱਲੋਂ ਜ਼ਿਲ੍ਹੇ 'ਚ ਥਾਂ-ਥਾਂ ਖੋਲ੍ਹੀਆਂ ਸ਼ਰਾਬ ਦੀਆਂ ਨਾਜਾਇਜ਼ ਬ੍ਾਂਚਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਸੰਘਰਸ਼ ਛੇੜਿਆ ਜਾਵੇਗਾ ਤੇ ਤਦ ਤਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ ਜਦੋਂ ਤਕ ਚੱਲ ਰਹੀਆਂ ਬ੍ਾਂਚਾਂ ਨੂੰ ਐਕਸਾਈਜ ਵਿਭਾਗ ਵੱਲੋਂ ਬੰਦ ਨਹੀਂ ਕਰਵਾ ਦਿੱਤਾ ਜਾਂਦਾ। ਉਕਤ ਚੇਤਾਵਨੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਰਵਜੋਤ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਪਾਬਲਾ ਤੇ ਜਸਬੀਰ ਸਿੰਘ ਰਾਜਾ ਵੱਲੋਂ ਐਕਸਾਈਜ ਵਿਭਾਗ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਕਾਰੋਬਾਰ 'ਚ ਪੈਰ ਪਸਾਰ ਚੁੱਕਾ ਮਾਫ਼ੀਆ ਜਗ੍ਹਾ-ਜਗ੍ਹਾ ਸ਼ਰਾਬ ਦੀਆਂ ਨਾਜਾਇਜ਼ ਬ੍ਾਂਚਾਂ ਖੋਲ੍ਹ ਕੇ ਜਿੱਥੇ ਕਰੋੜਾਂ ਰੁਪਏ ਦਾ ਟੈਕਸ ਚੋਰੀ ਕਰ ਰਿਹਾ ਹੈ, ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਧੱਕ ਰਿਹਾ ਹੈ ਤੇ ਇਹ ਪੂਰਾ ਧੰਦਾ ਮਾਫੀਆ ਵੱਲੋਂ ਐਕਸਾਈਜ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਸ਼ਹਿ ਨਾਲ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਰਾਬ ਦੀਆਂ ਨਾਜਾਇਜ਼ ਬ੍ਾਂਚਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਮੇਂ ਦੌਰਾਨ ਵਾਰ-ਵਾਰ ਐਕਸਾਈਜ ਵਿਭਾਗ ਦੇ ਅਧਿਕਾਰੀਆਂ ਤਕ ਪਹੁੰਚ ਕਰਕੇ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਉਕਤ ਵਿਭਾਗ ਵੱਲੋਂ ਕਾਰਵਾਈ ਕਰਨ ਪ੍ਰਤੀ ਲਾਪਰਵਾਹੀ ਵਰਤੀ ਜਾ ਰਹੀ ਹੈ, ਜਿਸ ਕਾਰਨ ਸ਼ਰਾਬ ਮਾਫ਼ੀਆ ਦੇ ਹੌਸਲੇ ਪਹਿਲਾਂ ਨਾਲੋਂ ਵੀ ਬੁਲੰਦ ਹੋਏ ਹਨ। ਪਾਬਲਾ ਨੇ ਕਿਹਾ ਕਿ ਜੇਕਰ ਹੁਸ਼ਿਆਰਪੁਰ ਸ਼ਹਿਰ ਦੀ ਹੀ ਗੱਲ ਕਰੀਏ ਤਾਂ ਇੱਥੇ ਊਨਾ ਰੋਡ 'ਤੇ ਪੈਂਦੇ ਪਿੰਡ ਬਸੀ ਗੁਲਾਮ ਹੁਸੈਨ ਦੇ ਨਜ਼ਦੀਕ ਵੀ ਸ਼ਰਾਬ ਦੀਆਂ ਕਈ ਨਾਜਾਇਜ਼ ਬ੍ਾਂਚਾਂ ਚੱਲ ਰਹੀਆਂ ਹਨ ਤੇ ਇਸ ਪ੍ਰਤੀ ਬਕਾਇਦਾ ਤੌਰ 'ਤੇ ਐਕਸਾਈਜ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਜਾ ਚੁੱਕਾ ਹੈ ਪਰ ਕਾਰਵਾਈ ਫਿਰ ਵੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜੇਕਰ ਐਕਸਾਈਜ ਵਿਭਾਗ ਨੇ ਇਨ੍ਹਾਂ ਨਾਜਾਇਜ਼ ਬ੍ਾਂਚਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਨੂੰ ਬੰਦ ਕਰਵਾਉਣ ਲਈ ਸੰਘਰਸ਼ ਛੇੜਿਆ ਜਾਵੇਗਾ।

-===========

ਸੋਮਵਾਰ ਨੂੰ ਚੈੱਕ ਕਰਵਾਇਆ ਜਾਵੇਗਾ : ਕਮਿਸ਼ਨਰ

ਐਕਸਾਈਜ ਐਂਡ ਟੈਕਸਟੇਸ਼ਨ ਵਿਭਾਗ ਦੇ ਕਮਿਸ਼ਨਰ ਅਵਤਾਰ ਸਿੰਘ ਕੰਗ ਨਾਲ ਜਦੋਂ ਇਸ ਸਬੰਧੀ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਨਾਜਾਇਜ਼ ਬ੍ਾਂਚਾਂ ਸਬੰਧੀ ਕੋਈ ਜਾਣਕਾਰੀ ਫਿਲਹਾਲ ਉਨ੍ਹਾਂ ਦੇ ਧਿਆਨ 'ਚ ਨਹੀਂ ਹੈ ਤੇ ਜੇ ਕਿਤੇ ਨਾਜਾਇਜ਼ ਬ੍ਾਂਚਾਂ ਚੱਲ ਰਹੀਆਂ ਹਨ ਤੇ ਇਸ ਸਬੰਧੀ ਉਹ ਸੋਮਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਦੀ ਇਕ ਟੀਮ ਜਾਂਚ ਲਈ ਭੇਜਣਗੇ ਤੇ ਜੇਕਰ ਕਿਤੇ ਕੋਈ ਨਾਜਾਇਜ਼ ਬ੍ਾਂਚ ਚੱਲ ਰਹੀ ਹੋਵੇਗੀ ਤਾਂ ਉਸ ਨੂੰ ਤੁਰੰਤ ਬੰਦ ਕਰਵਾਇਆ ਜਾਵੇਗਾ।