ਮੁਕੇਰੀਆਂ ਪੁਲਿਸ ਦੀ ਵੱਡੀ ਕਾਰਵਾਈ: ਸ਼ਮਸ਼ਾਨਘਾਟ ਦੀਆਂ ਝਾੜੀਆਂ ’ਚੋਂ ਭਾਰੀ ਮਾਤਰਾ 'ਚ ਮਿਲੀ ਨਾਜਾਇਜ਼ ਸ਼ਰਾਬ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੁਕੇਰੀਆ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Sun, 14 Jun 2026 02:17 PM (IST)
Updated Date: Sun, 14 Jun 2026 02:20 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੁਕੇਰੀਆ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਭੰਗਾਲਾ ਰੋਡ ’ਤੇ ਗਸ਼ਤ ਅਤੇ ਮੁਖ਼ਬਰ ਦੀ ‘ਸੀਕਰੇਟ’ ਇਤਲਾਹ
ਪੁਲਿਸ ਮੁਤਾਬਗ ਮੁਕੇਰੀਆਂ ਥਾਣੇ ਦੇ ਏ.ਐੱਸ.ਆਈ. ਦਿਲਦਾਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਸ਼ੱਕੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਗਸ਼ਤ ’ਤੇ ਨਿਕਲੇ ਹੋਏ ਸਨ। ਪੁਲਿਸ ਪਾਰਟੀ ਜਦੋਂ ਭੰਗਾਲਾ ਵਾਲੇ ਪਾਸੇ ਤੋਂ ਮੁਕੇਰੀਆਂ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ ’ਚ ਪੈਂਦੇ ਪਿੰਡ ਤਲਵੰਡੀ ਕਲਾਂ ਕੋਲ ਪੁਲਿਸ ਨੂੰ ਇੱਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਪਿੰਡ ਘਸੀਟਪੁਰ ਦੇ ਸ਼ਮਸ਼ਾਨਘਾਟ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਭਾਰੀ ਮਾਤਰਾ ’ਚ ਨਜਾਇਜ਼ ਸ਼ਰਾਬ ਛੁਪਾ ਕੇ ਰੱਖੀ ਗਈ ਹੈ।
ਝਾੜੀਆਂ ਦੀ ਤਲਾਸ਼ੀ: ਪਲਾਸਟਿਕ ਕੈਨ ’ਚੋਂ ਨਿਕਲੀ 11,070 ML ਸ਼ਰਾਬ
ਜਦੋਂ ਪੁਲਿਸ ਪਾਰਟੀ ਘਸੀਟਪੁਰ ਸ਼ਮਸ਼ਾਨਘਾਟ ਦੇ ਨਜ਼ਦੀਕ ਪਹੁੰਚੀ ਤਾਂ ਝਾੜੀਆਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੁਲਿਸ ਨੂੰ ਝਾੜੀਆਂ ਵਿੱਚ ਲੁਕਾ ਕੇ ਰੱਖਿਆ ਇੱਕ ਵੱਡਾ ਪਲਾਸਟਿਕ ਦਾ ਕੈਨ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਕੈਨ ਦਾ ਢੱਕਣ ਖੋਲ੍ਹ ਕੇ ਚੈੱਕ ਕਰਨ ’ਤੇ ਉਸ ਵਿੱਚੋਂ ਕਥਿਤ ਤੌਰ ’ਤੇ 11,070 ਐੱਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਮੁਕੇਰੀਆ ਪੁਲਿਸ ਨੇ ਬਰਾਮਦਗੀ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਰਾਬ ਰੱਖਣ ਵਾਲੇ ਵਿਅਕਤੀ ਦੀ ਪਛਾਣ ਲਈ ਕਾਰਵਾਈ ਜਾਰੀ ਹੈ।