- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਹੁਸ਼ਿਆਰਪੁਰ ਕੋਲ ਕੀਤੀ ਸ਼ਿਕਾਇਤ ਦੀ ਪੁਲਿਸ ਵੱਲੋਂ ਪੜਤਾਲ ਕੀਤੀ ਗਈ। ਜਾਂਚ ਤੋਂ ਬਾਅਦ ਫੋਕਲ ਪੁਆਇੰਟ ਥਾਣੇ ਵਿੱਚ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 26 ਲੱਖ 78 ਹਜ਼ਾਰ ਰੁਪਏ ਦੀ ਕਥਿਤ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਵਿਸ਼ਾਲ ਭੱਟੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਬੰਸੀ ਨਗਰ ਹੁਸ਼ਿਆਰਪੁਰ ਅਨੁਸਾਰ ਹਿਮਾਨੀ ਹਾਂਡਾ ਪਤਨੀ ਕ੍ਰਾਂਤਿਕ ਹੰਡਾ, ਕ੍ਰਾਂਤਿਕ ਹੰਡਾ ਪੁੱਤਰ ਬਿਪਨ ਕੁਮਾਰ ਰੋਹਨ, ਸੌਰਵ ਵਾਸੀ ਅੰਮ੍ਰਿਤਸਰ ਨੇ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ ਵੱਖ-ਵੱਖ ਸਮੇਂ ਦੌਰਾਨ 26,78,000 ਰੁਪਏ ਹਾਸਲ ਕੀਤੇ ਪਰ ਵਾਅਦੇ ਅਨੁਸਾਰ ਵਿਦੇਸ਼ ਨਾ ਭੇਜਣ ’ਤੇ ਜਦੋਂ ਪੈਸੇ ਵਾਪਸ ਮੰਗੇ ਗਏ ਤਾਂ ਮੁਲਜ਼ਮਾਂ ਵੱਲੋਂ ਕਥਿਤ ਤੌਰ ’ਤੇ ਖਾਲੀ ਬੈਂਕ ਖਾਤਿਆਂ ਦੇ ਚੈੱਕ ਦੇ ਕੇ ਮਾਮਲੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਗਈ। ਐੱਸਐੱਸਪੀ ਹੁਸ਼ਿਆਰਪੁਰ ਕੋਲ ਕੀਤੀ ਸ਼ਿਕਾਇਤ ਦੀ ਪੁਲਿਸ ਵੱਲੋਂ ਪੜਤਾਲ ਕੀਤੀ ਗਈ। ਜਾਂਚ ਤੋਂ ਬਾਅਦ ਫੋਕਲ ਪੁਆਇੰਟ ਥਾਣੇ ਵਿੱਚ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।