ਹੁਸ਼ਿਆਰਪੁਰ ’ਚ ਪੰਜਾਬ ਬੰਦ ਦਾ ਅਸਰ: ਸਕੂਲ ਬੰਦ ਕਰਵਾਉਣ ਪਹੁੰਚੀਆਂ ਸਿੱਖ ਜਥੇਬੰਦੀਆਂ, ਮਾਹੌਲ ਤਣਾਅਪੂਰਨ
ਸੜਕਾਂ ਸੁੰਨਸਾਨ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ ਹਨ। ਇਸੇ ਦੌਰਾਨ ਸ਼ਹਿਰ ’ਚ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸਿੰਘ ਸਭਾ ਤੋਂ ਇੱਕ ਰੋਸ ਮਾਰਚ ਵੀ ਕੱਢਿਆ ਗਿਆ, ਜੋ ਵੱਖ-ਵੱਖ ਬਾਜ਼ਾਰਾਂ ’ਚ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
Publish Date: Thu, 15 Oct 2026 11:44 AM (IST)
Updated Date: Thu, 15 Oct 2026 11:54 AM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੌਰਾਨ ਹੁਸ਼ਿਆਰਪੁਰ ਸ਼ਹਿਰ ਸਮੇਤ ਜ਼ਿਲ੍ਹੇ ਦੇ ਹਰ ਖੇਤਰ ’ਚ ਵੱਡਾ ਹੁੰਗਾਰਾ ਦੇਖਣ ਨੂੰ ਮਿਲਿਆ ਹੈ।
ਸੜਕਾਂ ਸੁੰਨਸਾਨ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ ਹਨ। ਇਸੇ ਦੌਰਾਨ ਸ਼ਹਿਰ ’ਚ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸਿੰਘ ਸਭਾ ਤੋਂ ਇੱਕ ਰੋਸ ਮਾਰਚ ਵੀ ਕੱਢਿਆ ਗਿਆ, ਜੋ ਵੱਖ-ਵੱਖ ਬਾਜ਼ਾਰਾਂ ’ਚ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਇਸੇ ਦੌਰਾਨ ਰੇਲਵੇ ਰੋਡ ’ਤੇ ਖੁੱਲ੍ਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਮਾਹੌਲ ਗਰਮ ਹੋ ਗਿਆ ਜਦੋਂ ਸਿੱਖ ਜਥੇਬੰਦੀ ਦੇ ਆਗੂ ਸਕੂਲ ਬੰਦ ਕਰਵਾਉਣ ਪਹੁੰਚ ਗਏ। ਸਕੂਲ ’ਚ ਵਿਦਿਆਰਥੀ ਨਾ ਹੋਣ ਕਾਰਨ ਮਾਮਲਾ ਸ਼ਾਂਤ ਹੋ ਗਿਆ।