ਕੁਦਰਤ ਦਾ ਕਹਿਰ: ਰਸੂਲਪੁਰ 'ਚ ਅਸਮਾਨੀ ਬਿਜਲੀ ਨੇ ਖੋਹਿਆ ਘਰ ਦਾ ਚਿਰਾਗ, 2 ਨੌਜਵਾਨ ਹਸਪਤਾਲ 'ਚ ਜ਼ੇਰੇ ਇਲਾਜ
ਤਰਨਦੀਪ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਜਦਕਿ ਬਾਕੀ ਦੋਵਾਂ ਨੂੰ ਨਵਾਂਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨਾਂ ਦੀ ਹਾਲਤ ਸਥਿਰ ਹੈ।
Publish Date: Fri, 03 Apr 2026 03:37 PM (IST)
Updated Date: Fri, 03 Apr 2026 03:38 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ ਗੜਸ਼ੰਕਰ: ਗੜਸ਼ੰਕਰ ਦੇ ਪਿੰਡ ਰਸੂਲਪੁਰ ਵਿਖੇ ਸ਼ੁਕਰਵਾਰ ਦੁਪਹਿਰ ਕਰੀਬ 12 ਵਜੇ ਡਿਗੀ ਅਸਮਾਨੀ ਬਿਜਲੀ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ 10-12 ਨੌਜਵਾਨ ਖੇਡ ਮੈਦਾਨ ਵਿੱਚ ਕ੍ਰਿਕਟ ਖੇਡ ਰਹੇ ਸਨ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ ਜਿਸ ਨੇ ਤਿੰਨ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਸ ਹਾਦਸੇ ਵਿੱਚ ਤਰਨਦੀਪ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ ਰਸੂਲਪੁਰ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਜੱਸੀ ਪੁੱਤਰ ਲਛਮਣ ਰਾਮ ਅਤੇ ਅੰਸ਼ ਲੋਈ ਪੁੱਤਰ ਮੁਖਤਿਆਰ ਰਾਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਤਰਨਦੀਪ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਜਦਕਿ ਬਾਕੀ ਦੋਵਾਂ ਨੂੰ ਨਵਾਂਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨਾਂ ਦੀ ਹਾਲਤ ਸਥਿਰ ਹੈ।