ਸੁਰਿੰਦਰ ਿਢੱਲੋਂ, ਟਾਂਡਾ ਉੜਮੁੜ

ਸਾਂਝੇ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਦੋਆਬਾ ਕਿਸਾਨ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਕਮੇਟੀ ਦੋਆਬਾ ਦੇ ਆਗੂਆਂ ਤੇ ਮੈਂਬਰਾਂ ਵਲੋਂ ਟਾਂਡਾ 'ਚ ਦੇ ਤਿੰਨ ਵੱਖ-ਵੱਖ ਸਥਾਨਾਂ ਰੇਲਵੇ ਸਟੇਸ਼ਨ ਟਾਂਡਾ, ਚੌਲਾਂਗ ਰੇਲਵੇ ਟਰੈਕ ਤੇ ਦਾਰਾਪੁਰ ਫਾਟਕ ਟਾਂਡਾ ਤੇ ਰੇਲ ਪਟੜੀ 'ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ। ਜੋ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਿਆ । ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਚੌਲਾਂਗ ਟੋਲ ਪਲਾਜ਼ਾ 'ਤੇ ਧਰਨੇ ਦੇ 377 ਵੇਂ ਦਿਨ ਵੀ ਕੇਂਦਰ ਸਰਕਾਰ ਖ਼ਲਿਾਫ਼ ਮੋਰਚਾ ਖੋਲ੍ਹੀ ਬੈਠੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਵਿੱਚ ਮਰੇ ਕਿਸਾਨਾਂ ਅਤੇ ਪੱਤਰਕਾਰ ਨੂੰ ਇਨਸਾਫ ਦਿਵਾਉਣ ਲਈ ਚੌਲਾਂਗ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕਰਕੇ ਭਾਜਪਾ ਸਰਕਾਰ ਦੀਆਂ ਤਾਨਾਸ਼ਾਹੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਜੰਗਵੀਰ ਸਿੰਘ, ਪਿ੍ਰਥਪਾਲ ਸਿੰਘ ਗੁਰਾਇਆ ਸਤਪਾਲ ਸਿੰਘ,ਅਮਰਜੀਤ ਸਿੰਘ ਕੁਰਾਲਾ, ਗੁਰਪ੍ਰਰੀਤ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਗੁਰਦੇਵ ਸਿੰਘ, ਕਮਲ ਬੀਜਾ, ਅਕਾਸ਼ਦੀਪ ਸਿੰਘ, ਜਗਮੋਹਨ ਸਿੰਘ, ਹਰਪਾਲ ਸਿੰਘ, ਰਾਣਾ ਰਾਂਵਾ, ਹਰਭਜਨ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ ਿਢੱਲੋਂ, ਪ੍ਰਦੀਪ ਸਿੰਘ ਮੂਨਕ, ਜੱਸੀ, ਲਾਲੀ ਖਰਲਾਂ ਆਦਿ ਹਾਜਰ ਸਨ।

ਇਸੇ ਤਰਾਂ੍ਹ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿੱਚ ਦਾਰਾਪੁਰ ਰੇਲਵੇ ਫਾਟਕ ਉੱਤੇ ਕਿਸਾਨਾਂ ਅਤੇ ਮਜਦੂਰਾਂ ਨੇ ਕੇਂਦਰ ਸਰਕਾਰ ਖ਼ਲਿਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸੇ ਤਰਾਂ੍ਹ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਆਗੂਆਂ ਅਮਰਜੀਤ ਸਿੰਘ ਰੜਾ, ਦਿਲਬਾਗ ਸਿੰਘ ਸਹਿਬਾਜ਼ਪੁਰ,ਜੈ ਰਾਮ ਸਿੰਘ, ਦਲਜੀਤ ਸਿੰਘ, ਹਰਪ੍ਰਰੀਤ ਸਿੰਘ ਸੰਧੂ, ਹਰਨੇਕ ਸਿੰਘ, ਹਰਨੇਕ ਸਿੰਘ, ਦਵਿੰਦਰ ਸਿੰਘ ਬਾਜਵਾ, ਬਲਬੀਰ ਸਿੰਘ, ਦੀਦਾਰ ਸਿੰਘ, ਗੁਰਪ੍ਰਤਾਪ ਸਿੰਘ, ਮਿੰਟਾਂ ਚੀਮਾ, ਦਵਿੰਦਰ ਕਾਹਲੋਂ, ਲੱਕੀ ਨਰਾਇਣਗੜ੍ਹ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਦੀ ਅਗਵਾਈ ਵਿੱਚ ਪ੍ਰਧਾਨ ਹਰਪਾਲ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਟਾਂਡਾ ਰੇਲਵੇ ਸਟੇਸ਼ਨ' ਤੇ ਸਵੇਰੇ 10 ਵਜੇ ਤੋਂ ਸ਼ਾਮ ਤੱਕ ਰੇਲ ਰੋਕੋ ਅੰਦੋਲਨ ਕਰਦੇ ਹੋਏ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।

ਐਸਪੀ ਮਨਦੀਪ ਸਿੰਘ, ਡੀਐੱਸਪੀ ਟਾਂਡਾ ਰਾਜ ਕੁਮਾਰ ਦੀ ਅਗਵਾਈ 'ਚ ਥਾਣਾ ਮੁਖੀ ਟਾਂਡਾ ਬਿਕਰਮ ਸਿੰਘ ਲਗਾਤਾਰ ਤਿੰਨਾਂ ਸਥਾਨਾਂ 'ਤੇ ਜਾ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਟਾਂਡਾ ਪੁਲਸ ਦੇ ਨਾਲ ਰੇਲਵੇ ਪੁਲਿਸ ਦੀਆਂ ਟੀਮਾਂ ਤਾਇਨਾਤ ਸਨ।