
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਇਕ ਜਿੰਪਾ ਵਲੋਂ ਨੰਗਲ ਖਾਸ ‘ਚ ਖੇਡ ਮੈਦਾਨ ਦਾ ਉਦਘਾਟਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਨਵੇਂ ਖੇਡ ਮੈਦਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਖੇਡ ਸਰਗਰਮੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਊਸ਼ਾ ਰਾਣੀ, ਸਰਪੰਚ ਰੇਸ਼ਮ ਸਿੰਘ, ਪਵਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਅਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਪਿੰਡ ਵਾਸੀ ਮੌਜੂਦ ਸਨ।