
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੱਟੀ ਵਿਖੇ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਕੀਤਾ ਉਦਘਾਟਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੱਬੇਵਾਲ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਪੱਟੀ ਵਿਖੇ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਪੇਂਡੂ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਵੱਲੋਂ ਅਜਿਹੇ 500 ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਪੰਜਾਬ ਦੇ ਨੌਜਵਾਨਾਂ ਲਈ ਇੱਕ ਵੱਡਾ ਮੰਚ ਸਾਬਤ ਹੋਣਗੇ ਜਿੱਥੇ ਉਹ ਆਪਣੀ ਪਸੰਦੀਦਾ ਖੇਡ ਨੂੰ ਹੋਰ ਨਿਖਾਰਨ ਅਤੇ ਵੱਖ-ਵੱਖ ਪੱਧਰ ‘ਤੇ ਆਪਣੀ ਖੇਡ ਨੂੰ ਬੇਹਤਰੀਨ ਢੰਗ ਨਾਲ ਪੇਸ਼ ਕਰਕੇ ਨਾਮਣਾ ਖੱਟਣਗੇ। ਉਨ੍ਹਾਂ ਕਿਹਾ ਕਿ ਖੇਡਾਂ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੇ ਹਮੇਸ਼ਾ ਹੀ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਖੇਡ ਸਭਿਆਚਾਰ ਦੀ ਮਜ਼ਬੂਤੀ ਨਾਲ ਪੰਜਾਬੀ ਖਿਡਾਰੀ ਭਵਿੱਖ ਵਿੱਚ ਵੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟ ਕੇ ਸੂਬੇ ਦਾ ਨਾਮ ਚਮਕਾਉਣਗੇ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਕਿ 3,100 ‘ਪੇਂਡੂ ਖੇਡ ਮੈਦਾਨ’ ਵਿਕਸਤ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ 6,000 ਜਿੰਮ ਵੀ ਸਥਾਪਿਤ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਸਰਪੰਚ ਸ਼ਿੰਦਰ ਪਾਲ, ਜਗਜੀਤ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ ਗਿੱਲ, ਮਨਜਿੰਦਰ ਸਿੰਘ, ਸਤੀਸ਼ ਕੁਮਾਰ, ਹਰਬੰਸ ਸਿੰਘ, ਅਵਤਾਰ ਸਿੰਘ, ਕਮਲੇਸ਼ ਕੁਮਾਰੀ, ਸੁਰਿੰਦਰ ਕੌਰ, ਮਹਿੰਦਰ ਸਿੰਘ, ਕੁਲਵਿੰਦਰ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ ਆਦਿ ਵੀ ਮੌਜੂਦ ਸਨ।