36.20 ਲੱਖ ਦੀ ਲਾਗਤ ਨਾਲ ਸੜਕ ਦਾ ਵਿਧਾਇਕ ਜਿੰਪਾ ਨੇ ਰੱਖਿਆ ਨੀਂਹ ਪੱਥਰ 36.20 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਵਿਧਾਇਕ ਜਿੰਪਾ ਨੇ ਰੱਖਿਆ ਨੀਂਹ ਪੱਥਰ
Publish Date: Wed, 25 Nov 2026 03:48 PM (IST)
Updated Date: Wed, 25 Nov 2026 03:49 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਸਕੀਮ ਨੰਬਰ-2 (ਰਾਜੀਵ ਗਾਂਧੀ ਐਵਨਿਊ) ਵਿੱਚ ਫਗਵਾੜਾ ਰੋਡ ਵੱਲ ਸਥਿਤ ਪਲਾਟਾਂ ਦੇ ਸਾਹਮਣੇ ਸੜਕ ਨਿਰਮਾਣ ਅਤੇ ਸੁੰਦਰੀਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ। ਕਰੀਬ 36.20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਕਾਰਜ ਤਹਿਤ 32 ਫੁੱਟ ਚੌੜੀ ਅਤੇ ਲਗਭਗ 720 ਫੁੱਟ ਲੰਬੀ ਸੜਕ ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸੜਕ ਦੇ ਨਾਲ ਲੱਗਦੇ ਗੰਦੇ ਨਾਲੇ ਤੇ ਕੰਕਰੀਟ ਦੀ ਸਲੈਬ ਪਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਕੀਮ ਨੰਬਰ-2 ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਸਕੀਮ ਨੰਬਰ-2 ਦੇ ਇਸ ਹਿੱਸੇ ਵਿੱਚ ਪਿਛਲੇ ਲਗਭਗ 15 ਸਾਲਾਂ ਤੋਂ ਕੋਈ ਵਿਕਾਸ ਕਾਰਜ ਨਹੀਂ ਹੋਇਆ ਸੀ। ਇਲਾਕਾ ਵਾਸੀਆਂ ਦੀ ਜਾਇਜ਼ ਮੰਗ ਨੂੰ ਦੇਖਦਿਆਂ ਟਰੱਸਟ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੀਮ ਨੰਬਰ-2 ਵਿੱਚ ਲਗਭਗ 90 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਵਾਸੀ ਹਾਜ਼ਰ ਸਨ।