ਕਾਂਗਰਸ ਦੀ ਸਰਕਾਰ ਬਣਨ ’ਤੇ ਕੰਢੀ ਖੇਤਰ ’ਚ ਲਾਏ ਜਾਣਗੇ ਉਦਯੋਗ
ਕਾਂਗਰਸ ਦੀ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਲਗਾਏ ਜਾਣਗੇ ਉਦਯੋਗ : ਰੋਹਿਤ ਜੋਸ਼ੀ
Publish Date: Tue, 17 Nov 2026 04:52 PM (IST)
Updated Date: Tue, 17 Nov 2026 04:54 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੈ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਪਹਿਲ ਦੇ ਆਧਾਰ ’ਤੇ ਉਦਯੋਗ ਸਥਾਪਿਤ ਕੀਤੇ ਜਾਣਗੇ, ਤਾਂ ਜੋ ਸਥਾਨਕ ਨੌਜਵਾਨਾਂ ਨੂੰ ਆਪਣੇ ਇਲਾਕੇ ਵਿੱਚ ਹੀ ਰੁਜ਼ਗਾਰ ਮਿਲ ਸਕੇ ਅਤੇ ਉਨ੍ਹਾਂ ਨੂੰ ਦੂਜੇ ਸ਼ਹਿਰਾਂ ਜਾਂ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੀਆਂ ਲੜਕੀਆਂ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਵੀ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣਗੀਆਂ। ਕਾਂਗਰਸ ਦਾ ਟੀਚਾ ਕੰਢੀ ਖੇਤਰ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ। ਇਸ ਮੌਕੇ ਸੁਰਿੰਦਰ ਕੁਮਾਰ, ਰਵੀ ਕੁਮਾਰ, ਅਮਰਜੀਤ ਸਿੰਘ, ਜਸਵੀਰ ਕੌਰ, ਪਿਆਰੇ ਲਾਲ, ਬੂਟਾ ਰਾਮ ਸਮੇਤ ਹੋਰ ਲੋਕ ਹਾਜ਼ਰ ਸਨ।