- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਨਿਰੀਖਣ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਮਨਦੀਪ ਕਮਲ ਵੱਲੋਂ ਐੱਸ.ਐੱਮ.ਓ. ਇੰਚਾਰਜ ਡਾ. ਨਵਜੋਤ ਸਿੰਘ ਅਤੇ ਐੱਸ.ਐੱਮ.ਓ. ਡਾ. ਨੇਹਾ ਪਾਲ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਸਪੋਰਟਿਵ ਸੁਪਰਵਿਜ਼ਨ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਡੀ.ਐੱਚ. ਆਈ.ਸੀ.ਯੂ., ਆਕਸੀਜਨ ਬੈਕਅੱਪ ਸਿਸਟਮ, ਬਲੱਡ ਬੈਂਕ, ਓ.ਪੀ.ਡੀ., ਐਮਰਜੈਂਸੀ ਵਿਭਾਗ ਅਤੇ ਡੇਂਗੂ ਵਾਰਡ ਦਾ ਨਿਰੀਖਣ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਕਸੀਜਨ ਦੀ ਨਿਰਵਿਘਨ ਸਪਲਾਈ, ਖੂਨ ਦੀ ਉਪਲਬਧਤਾ, ਜ਼ਰੂਰੀ ਮੈਡੀਕਲ ਸਾਜ਼ੋ-ਸਾਮਾਨ ਅਤੇ ਦਵਾਈਆਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।