- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਜੋਤ ਸਿੰਘ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਜਿੱਤਿਆ ਸੋਨੇ ਦਾ ਤਗਮਾ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪਿਛਲੇ ਦਿਨੀਂ ਹਰਿਆਣਾ ਸੂਬੇ ਦੇ ਰਤਿਆ ਸ਼ਹਿਰ ’ਚ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ’ਚ ਜਗਜੋਤ ਸਿੰਘ ਪੁੱਤਰ ਜਗਦੀਸ਼ ਸਿੰਘ ਨੇ ਵਿਅਕਤੀਗਤ ਫਰੀ ਸੋਟੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸ ਮੌਕੇ ਗਤਕਾ ਪਰਮੋਟਰ ਸਚਨਾਮ ਸਿੰਘ ਨੇ ਦੱਸਿਆ ਕਿ ਬਾਬਾ ਹੀਰਾ ਸਿੰਘ ਖਾਲਸਾ ਅਲਾਵਲਈਸਾ ਵਾਲਿਆਂ ਦੇ ਅਸ਼ੀਰਵਾਦ ਸਦਕਾ ਜਗਜੋਤ ਸਿੰਘ ਨੇ ਇਹ ਸਥਾਨ ਹਾਸਲ ਕੀਤਾ। ਜਗਜੋਤ ਸਿੰਘ ਨੇ ਪਿਛਲੇ ਦਿਨੀਂ ਜਿਲ੍ਹਾ ਬਠਿੰਡਾ ਵਿਖੇ ਹੋਈ ਸਟੇਟ ਗਤਕਾ ਚੈਂਪੀਅਨਸ਼ਿਪ ’ਚ ਵਿਅਕਤੀਗਤ ਫਰੀ ਸੋਟੀ ਮੁਕਾਬਲੇ ’ਚ ਸੋਨੇ ਦਾ ਤਗਮਾ, ਖੇਡਾ ਵਤਨ ਪੰਜਾਬ ਦੀਆਂ ਜ਼ਿਲ੍ਹਾ ਗਤਕਾ ਮੁਕਾਬਲੇ ’ਚ ਵੀ ਸੋਨੇ ਦਾ ਤਗਮਾ ਹਾਸਲ ਕੀਤਾ ਸੀ। ਇਸਦੇ ਨਾਲ ਹੀ ਸਕੂਲੀ ਜਿਲ੍ਹਾ ਪੱਧਰੀ ਮੁਕਾਬਲਿਆਂ ’ਚ ਦੂਸਰਾ ਸਥਾਨ ਹਾਸਲ ਕੀਤਾ ਸੀ। ਸਚਨਾਮ ਸਿੰਘ ਨੇ ਗਤਕਾ ਫੈਡਰੇਸ਼ਨ ਇੰਡੀਆ ਦੇ ਰਜਿੰਦਰ ਸਿੰਘ ਸੋਹਲ, ਬਲਜਿੰਦਰ ਸਿੰਘ ਤੂਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਗਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਵਿਜੇ ਪ੍ਰਤਾਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਸਰਪਰਸਤ ਭੁਪਿੰਦਰ ਸਿੰਘ, ਪਰਮਿੰਦਰ ਸਿੰਘ ਖਾਲਸਾ, ਰਾਮ ਸਿੰਘ ਅਮਰੋਹਾ, ਸੰਤ ਸਿੰਘ ਅਮਰੋਹਾ ਦਾ ਭਰਪੂਰ ਸਹਿਯੋਗ ਰਿਹਾ ਹੈ।