ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਇਕੱਠੇ ਹੋਣ ’ਤੇ ਪਾਬੰਦੀ ਜਵਾਹਰ ਨਵੋਦਿਆ ਵਿਦਿਆਲਿਆ ਦਾਖ਼ਲਾ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਇਕੱਠੇ ਹੋਣ ’ਤੇ ਪਾਬੰਦੀ
Publish Date: Thu, 19 Nov 2026 04:20 PM (IST)
Updated Date: Thu, 19 Nov 2026 04:21 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027-28 ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਅਹਿਮ ਹੁਕਮ ਜਾਰੀ ਕੀਤੇ ਹਨ। 28 ਨਵੰਬਰ 2026 ਨੂੰ ਜ਼ਿਲ੍ਹੇ ਦੇ 15 ਪ੍ਰੀਖਿਆ ਕੇਂਦਰਾਂ ਵਿੱਚ ਹੋਣ ਵਾਲੀ ਇਸ ਪ੍ਰੀਖਿਆ ਦੇ ਮੱਦੇਨਜ਼ਰ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਵਾਲੇ ਸਿੱਖਿਆ ਸੰਸਥਾਨਾਂ ਵਿੱਚ ਇਸ ਦਿਨ ਇੱਕ ਦਿਨ ਦੀ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਪਾਰਵਤੀ ਦੇਵੀ ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਤੋਂ ਇਲਾਵਾ ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ (ਲੜਕੇ), ਗੜ੍ਹਸ਼ੰਕਰ, ਦੋਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ (ਲੜਕੇ), ਦਸੂਹਾ, ਲਮੀਣ, ਦਸ਼ਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾਬਖ਼ਸ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਐੱਸ.ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਤਲਵਾੜਾ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ-3 ਨੂੰ ਵੀ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆ ਦੇ ਸੁਚਾਰੂ ਪ੍ਰਬੰਧਾਂ ਵਿੱਚ ਸਹਿਯੋਗ ਦੇਣ।