ਨਸ਼ਿਆਂ ਦਾ ਵਧਦਾ ਪਸਾਰ ਚਿੰਤਾਜਨਕ : ਸੰਦੀਪ ਸਿੰਘ ਸਿਕਰੀ ਨਸ਼ਿਆਂ ਦਾ ਵਧਦਾ ਪ੍ਰਸਾਰ ਚਿੰਤਾਜਨਕ : ਸੰਦੀਪ ਸਿੰਘ ਸਿਕਰੀ
Publish Date: Sat, 17 Oct 2026 05:42 PM (IST)
Updated Date: Sat, 17 Oct 2026 05:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਮ ਚੁਰਾਸੀ ਦੇ ਪ੍ਰਧਾਨ ਸੰਦੀਪ ਸਿੰਘ ਸਿਕਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਦਾ ਸਮਾਜ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਸੀਕਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ’ਤੇ ਕਾਬੂ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਪਰ ਰਹੀਆਂ ਗੰਭੀਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ, ਤਾਂ ਜੋ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਸੰਦੀਪ ਸਿੰਘ ਸੀਕਰੀ ਦੀ ਅਗਵਾਈ ਹੇਠ ਦੂਜੀਆਂ ਪਾਰਟੀਆਂ ਛੱਡ ਕੇ ਆਏ ਕਈ ਆਗੂਆਂ ਅਤੇ ਨਵੇਂ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।