ਤਿੰਨ ਰੋਜ਼ਾ ‘ਕੰਢੀ ਬਿਆਸ ਸਾਹਿਤ ਉਤਸਵ’ ਦਾ ਸ਼ਾਨਦਾਰ ਆਗਾਜ਼ ਤਿੰਨ ਰੋਜ਼ਾ ‘ਕੰਢੀ ਬਿਆਸ ਸਾਹਿਤ ਉਤਸਵ’ ਦਾ ਸ਼ਾਨਦਾਰ ਆਗਾਜ਼
Publish Date: Thu, 05 Nov 2026 04:33 PM (IST)
Updated Date: Thu, 05 Nov 2026 04:35 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰਕ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਐਸਪੀਐਨ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਮੁਕੇਰੀਆਂ ਦੇ ਸਾਂਝੇ ਉੱਦਮ ਨਾਲ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਵਿਖੇ ਤਿੰਨ ਰੋਜ਼ਾ ‘ਕੰਢੀ ਬਿਆਸ ਸਾਹਿਤ ਉਤਸਵ’ ਦਾ ਆਗਾਜ਼ ਹੋਇਆ। ਪਹਿਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਵਿਭਾਗ ਦੀ ਮੁਖੀ ਡਾ. ਕਿਰਨਜੀਤ ਕੌਰ ਨੇ ਸਵਾਗਤੀ ਭਾਸ਼ਣ ਦਿੱਤਾ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਭਾਸ਼ਾ ਅਤੇ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੁੱਖ ਮਹਿਮਾਨ ਮਹੰਤ ਰਮੇਸ਼ ਦਾਸ ਜੀ ਅਤੇ ਵਿਸ਼ੇਸ਼ ਮਹਿਮਾਨ ਡਾ. ਰਾਜੇਸ਼ ਲਖਨਪਾਲ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਸਮਾਨਤਾ, ਮਾਨਵਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੱਸਿਆ। ਇਸ ਮੌਕੇ ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਡਾ. ਗੁਰਨਾਮ ਸਿੰਘ ਚਨੌਰ ਅਤੇ ਡਾ. ਜਸਵੰਤ ਰਾਏ ਨੇ ਖੋਜ-ਪੱਤਰ ਪੇਸ਼ ਕਰਦਿਆਂ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਸਮਾਜਿਕ ਚੇਤਨਾ ਬਾਰੇ ਵਿਚਾਰ ਸਾਂਝੇ ਕੀਤੇ। ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਜਗਦੀਸ਼ ਸਿੰਘ ਨੇ ਕੀਤੀ। ਅੰਤ ਵਿੱਚ ਡਾ. ਸਰਬਜੋਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ।