ਕੰਵਲਪ੍ਰੀਤ ਸਿੰਘ ਕਾਕੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ ਕੰਵਲਪ੍ਰੀਤ ਸਿੰਘ ਕਾਕੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ, ਨਾਲ ਹਨ ਜ. ਗੋਰਾ, ਰਿਆੜ, ਭਾਟੀਆ ਤੇ ਹੋਰ।
Publish Date: Fri, 25 Sep 2026 05:01 PM (IST)
Updated Date: Fri, 25 Sep 2026 05:03 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਨੌਜਵਾਨ ਅਕਾਲੀ ਆਗੂ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਕੰਵਲਪ੍ਰੀਤ ਸਿੰਘ ਕਾਕੀ ਨੇ ਵਿਧਾਨ ਸਭਾ ਹਲਕਾ ਕਾਦੀਆਂ ਦਾ ਹਲਕਾ ਇੰਚਾਰਜ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਵਰਕਰਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਚ ਅਰਦਾਸ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਕਾਕੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਨੇ ਅਪਾਰ ਕਿਰਪਾ ਕਰਕੇ ਮੈਨੂੰ ਕਾਦੀਆਂ ਹਲਕੇ ਦੀ ਸੇਵਾ ਬਖਸ਼ਿਸ਼ ਕੀਤੀ ਹੈ, ਉਥੇ ਨਾਲ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਕਰਕੇ ਮੈਨੂੰ ਕਾਦੀਆਂ ਹਲਕੇ ਦਾ ਇੰਚਾਰਜ ਬਣਾ ਕੇ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਕਾਕੀ ਨੇ ਕਾਦੀਆਂ ਹਲਕੇ ਦੀ ਜਨਤਾ ਨੂੰ ਸਾਥ ਦੇਣ ਦੀ ਬੇਨਤੀ ਕੀਤੀ। ਇਸ ਮੌਕੇ ਕਾਕੀ ਦੇ ਨਾਲ ਜਥੇਦਾਰ ਗੋਰਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਪ੍ਰੀਤ ਸਿੰਘ ਰਿਆੜ, ਚੇਤਨ ਸਿੰਘ ਜੰਡੂ, ਸੁਖਪਾਲ ਸਿੰਘ ਐੱਮਡੀ, ਅਵਤਾਰ ਸਿੰਘ ਕਾਲਾ ਬਾਲਾ, ਦਿਲਬਾਗ ਸਿੰਘ ਗੁਰਦਾਸਨੰਗਲ, ਮਨਜੀਤ ਸਿੰਘ ਕੰਗ ਸਾਬਕਾ ਸੰਮਤੀ ਮੈਂਬਰ, ਬਾਬਾ ਨੱਥਾ ਸਿੰਘ ਸੰਧਵਾਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਆਦਿ ਨੇ ਅਕਾਲੀ ਆਗੂਆਂ ਨੇ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ।