ਨਵਜੋਤ ਧਾਮੀ, ਹਾਜੀਪੁਰ : 15 ਅਗਸਤ ਨੂੰ ਮੱਦੇਨਜ਼ਰ ਰੱਖਦਿਆਂ ਹਾਜੀਪੁਰ ਪੁਲਿਸ ਵੱਲੋਂ ਫਲੈਗ ਮਾਰਚ ਕੱਿਢਆ ਗਿਆ। ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਅਤੇ ਥਾਣਾ ਮੁਖੀ ਮੁਕੇਰੀਆਂ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਸਾਂਝੇ ਤੌਰ 'ਤੇ ਫਲੈਗ ਮਾਰਚ ਕੱਿਢਆ ਗਿਆ। ਇਹ ਫਲੈਗ ਮਾਰਚ ਹਾਜੀਪੁਰ ਤਲਵਾੜਾ ਮਾਰਗ ਤੋਂ ਹੁੰਦੇ ਹੋਏ ਹਾਜੀਪੁਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋ ਦੀ ਨਿਕਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਅਮਰਜੀਤ ਕੌਰ ਦੱਸਿਆ ਕਿ ਐੱਸਐੱਸਪੀ, ਸਰਤਾਜ਼ ਸਿੰਘ ਚਾਹਲ, ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਸਬ ਡਵੀਜ਼ਨ ਮੁਕੇਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ 15 ਅਗਸਤ ਨੂੰ ਮੱਦੇਨਜ਼ਰ ਰੱਖਦਿਆਂ ਇਹ ਫਲੈਗ ਮਾਰਚ ਕੱਿਢਆ ਗਿਆ। ਉਨਾਂ੍ਹ ਕਿਹਾ ਪੁਲਿਸ ਵੱਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵੀ ਤਰਾਂ੍ਹ ਦੀ ਕੋਈ ਵੀ ਮਾੜੀ ਹਰਕਤ ਨਾ ਕਰ ਸਕੇ। ਪੁਲਿਸ ਵੱਲੋਂ ਸਮੇਂ ਸਮੇਂ ਐੱਸਐੱਸਪੀ ਸਾਹਿਬ ਦੀ ਹਦਾਇਤਾਂ ਤੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਜਾਂਦਾ ਰਿਹਾ ਹੈ। ਉਨਾਂ੍ਹ ਵੱਲੋਂ ਸ਼ਹਿਰ ਵਾਸੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਹਲਾਤਾਂ ਵਿੱਚ ਘੁੰਮ ਰਿਹਾ ਵਿਅਕਤੀ ਜਾਂ ਫਿਰ ਲਵਾਰਿਸ ਸ਼ੱਕੀ ਵਸਤੂ ਦਿਖਾਈ ਦੇਵੇ ਤਾਂ ਪੁਲਿਸ ਨੂੰ ਸੂਚਿਤ ਜ਼ਰੂਰ ਕੀਤਾ ਜਾਵੇ। ਉਨਾਂ੍ਹ ਕਿਹਾ ਪੁਲਿਸ ਵੱਲੋਂ ਹਰ ਸਮੇਂ ਚੌਕਸੀ ਵਰਤੀ ਜਾ ਰਹੀ ਹੈ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵੀ ਤਰਾਂ੍ਹ ਦਾ ਗਲਤ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।