- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ. ਦਿਵਸ ਤਹਿਤ ਜਾਗਰੂਕਤਾ ਪ੍ਰੋਗਰਾਮ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੀ ਐਨ.ਐੱਸ.ਐੱਸ. ਯੂਨਿਟ ਵੱਲੋਂ ਐਨ.ਐੱਸ.ਐੱਸ. ਦਿਵਸ ਮੌਕੇ “ਸਵੱਛਤਾ ਹੀ ਸੇਵਾ” ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜਸਵਿੰਦਰ ਕੌਰ ਮਿਊਂਸਪਲ ਕਾਰਪੋਰੇਸ਼ਨ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਵੱਛ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦਿਵਸ ਦੀ ਮਹੱਤਤਾ ਅਤੇ ਐਨ.ਐੱਸ.ਐੱਸ. ਦੇ ਉਦੇਸ਼ਾਂ ਬਾਰੇ ਦੱਸਦੇ ਹੋਏ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ “ਸਵੱਛਤਾ ਹੀ ਸੇਵਾ” ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਵੱਛਤਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਸੰਜੀਵ ਕੁਮਾਰ, ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸੁਖਵਿੰਦਰ ਕੁਮਾਰ, ਗੁਰਪ੍ਰੀਤ ਕੌਰ ਅਤੇ ਸੀਮਾ ਕੁਮਾਰੀ ਹਾਜ਼ਰ ਸਨ।