ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਉਦਯੋਗਿਕ ਕੀਤਾ ਦੌਰਾ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਉਦਯੋਗਿਕ ਤੇ ਵਿਰਾਸਤੀ ਸਥਾਨਾਂ ਦਾ ਕੀਤਾ ਦੌਰਾ
Publish Date: Tue, 27 Oct 2026 03:36 PM (IST)
Updated Date: Tue, 27 Oct 2026 03:37 PM (IST)
ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੁਆਂਟਮ ਪੇਪਰ ਮਿੱਲ ਸੈਲਾ ਖੁਰਦ, ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਦਾ ਵਿੱਦਿਅਕ ਅਤੇ ਇਤਿਹਾਸਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕੁਆਂਟਮ ਪੇਪਰ ਮਿੱਲ ਸੈਲਾ ਖੁਰਦ ਵਿਖੇ ਕਾਗਜ਼ ਦੇ ਉਤਪਾਦਨ ਦੀ ਪ੍ਰਕਿਰਿਆ ਅਤੇ ਉਦਯੋਗਿਕ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਪਰੰਤ ਵਿਦਿਆਰਥੀਆਂ ਨੇ ਵਿਰਾਸਤ-ਏ-ਖਾਲਸਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਸਿੱਖ ਧਰਮ ਦੇ ਇਤਿਹਾਸ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖਾਲਸਾ ਪੰਥ ਦੀ ਸਥਾਪਨਾ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਹੋਈਆਂ। ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਵਿੱਦਿਅਕ ਯਾਤਰਾਵਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰੇ ਵਿੱਚ ਵਿਭਾਗ ਦੇ ਅਧਿਆਪਕ ਕੁਸ਼ਮਾ, ਗੁਰਪ੍ਰੀਤ ਕੌਰ ਅਤੇ ਅਮਰਜੀਤ ਕੌਰ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ।