650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖੁਰਾਲਗੜ੍ਹ ਸਾਹਿਬ ਪਹੁੰਚਿਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖੁਰਾਲਗੜ੍ਹ ਸਾਹਿਬ ਪਹੁੰਚਿਆ
Publish Date: Wed, 18 Nov 2026 03:08 PM (IST)
Updated Date: Wed, 18 Nov 2026 03:09 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਮਾਰਗ ਵਿਸ਼ਾਲ ਨਗਰ ਕੀਰਤਨ ਕਾਂਸ਼ੀ ਵਾਰਾਨਸੀ ਤੋਂ ਆਰੰਭ ਹੋ ਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਗੁਰੂ ਘਰ ਵਿਖੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਆਯੋਜਨ ਸਤਿਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋਂ ਗੁਰਦੇਵ ਸਿੰਘ ਲੁਧਿਆਣਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਕੀਤਾ ਗਿਆ। 11 ਨਵੰਬਰ 2026 ਨੂੰ ਕਾਂਸ਼ੀ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਖੁਰਾਲਗੜ੍ਹ ਸਾਹਿਬ ਪਹੁੰਚਿਆ। ਇਸ ਮੌਕੇ ਗੁਰੂ ਘਰ ਕਮੇਟੀ ਦੇ ਪ੍ਰਧਾਨ ਬਾਬਾ ਕੇਵਲ ਸਿੰਘ ਨੇ ਸੰਗਤਾਂ ਨੂੰ ਖੁਰਾਲਗੜ੍ਹ ਸਾਹਿਬ ਦੇ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਿਆ। ਬਾਬਾ ਨਰੇਸ਼ ਸਿੰਘ ਨੇ ਚੱਲ ਰਹੀਆਂ ਕਾਰ ਸੇਵਾਵਾਂ ਵਿੱਚ ਸਹਿਯੋਗ ਦੀ ਅਪੀਲ ਕੀਤੀ, ਜਦਕਿ ਬਾਬਾ ਸੁਖਦੇਵ ਸਿੰਘ ਨੇ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਤ ਬਾਬਾ ਇੰਦਰਜੀਤ ਸਿੰਘ ਕਾਨਪੁਰ ਵਾਲੇ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸੰਗਤਾਂ ਨੇ ਗੁਰੂ ਘਰ ਦੀਆਂ ਕਾਰ ਸੇਵਾਵਾਂ ਲਈ ਯੋਗਦਾਨ ਪਾਇਆ। ਇਸ ਮੌਕੇ ਸਤਪਾਲ ਸਿੰਘ, ਵਿਸ਼ਾਲ ਸਿੰਘ, ਸਾਹਿਲ ਕੁਮਾਰ, ਗੁਰਮੁਖ ਸਿੰਘ, ਸਤੀਸ਼ ਸਿੰਘ, ਹਰਮਨ ਸਿੰਘ, ਗਗਨਦੀਪ ਸਿੰਘ ਅਤੇ ਜਸਪਾਲ ਸਿੰਘ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।