ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਧਾਰਮਿਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਇਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਸ਼ਾਮਜੀਤ ਸਿੰਘ, ਸੰਤ ਸੁਖਦੇਵ ਸਿੰਘ ਖੋਜਕੀਪੁਰ, ਭਾਈ ਕੇਵਲ ਸਿੰਘ ਖੁਰਾਲਗੜ੍ਹ ਸਾਹਿਬ, ਭਾਈ ਕੁਲਵਿੰਦਰ ਸਿੰਘ, ਭਾਈ ਬਲਰਾਮ ਸਿੰਘ, ਭਾਈ ਓਂਕਾਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਵਿੱਚ ਸਭ ਨੂੰ ਬਰਾਬਰ ਸਨਮਾਨ ਅਤੇ ਪਿਆਰ ਮਿਲਦਾ ਹੈ। ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਮਨੁੱਖਤਾ ਦੇ ਗੁਰੂ ਹਨ। ਸਮਾਗਮ ਦੌਰਾਨ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਗੁਰੂ ਘਰ ਪਹੁੰਚ ਕੇ ਹਾਜ਼ਰੀ ਭਰੀ।

ਇਸ ਮੌਕੇ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਡਾਕਟਰ ਕੁਲਵਰਨ ਸਿੰਘ, ਦਲਜੀਤ ਤਰੀਕੇ, ਸਕੱਤਰ ਡਾਕਟਰ ਦਿਲਬਾਗ ਸਿੰਘ, ਹੈੱਡ ਗ੍ੰਥੀ ਨਰੇਸ਼ ਸਿੰਘ, ਸੁਖਦੇਵ ਸਿੰਘ, ਡਾਕਟਰ ਨਿਰਪਿੰਦਰ ਸਿੰਘ,ਚਰਨ ਭਾਰਤੀ, ਬਿੰਦਰ ਸਿੰਘ, ਗੁਰਮੀਤ ਸਿੰਘ, ਸਤਪਾਲ ਸੂਦ, ਬਾਲ ਕਿਸ਼ਨ, ਗੁਰਦੀਪ ਸਿੰਘ, ਜਸਵਿੰਦਰ ਵਿੱਕੀ ਸਰਪੰਚ, ਜਸਵੀਰ ਵਿੱਕੀ, ਸੁਰਿੰਦਰ ਸਿੰਘ,ਭਾਗ ਸਿੰਘ ਪੰਚ, ਰੌਸ਼ਨ ਲਾਲ ਸਰਪੰਚ, ਐਡਵੋਕੇਟ ਨਰੇਸ਼, ਮੋਹਨ ਲਾਲ, ਸੁਰਜੀਤ ਸਿੰਘ, ਗੁਰਮੇਜ ਪੇਂਟਰ, ਸੰਜੀਵ ਕੁਮਾਰ ਅਤੇ ਕਮੇਟੀ ਮੈਂਬਰ ਹਾਜ਼ਰ ਸਨ।