ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ 'ਚ ਜਮਾਤ ਪਹਿਲੀ, ਦੂਜੀ, ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਜਿਨਾਂ੍ਹ ਨੇ ਸ਼੍ਰੀ ਕ੍ਰਿਸ਼ਨ ਭਗਵਾਨ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਸਮੇਂ ਵਿਦਿਆਰਥੀਆਂ ਨੇ ਕਾਨ੍ਹਾ ਝੂਲਾ, ਬੰਸਰੀ, ਮੁੱਕਟ, ਮੋਰ ਦੇ ਕੰਧ ਲਟਕਣ, ਘੜੇ ਦੀ ਸਜਾਵਟ ਆਦਿ ਵੱਖ-ਵੱਖ ਦਸਤਕਾਰੀ ਬਣਾ ਕੇ ਆਪਣੀ ਰਚਨਾਤਮਕਤਾ ਦਿਖਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਝਾਕੀਆਂ ਅਤੇ ਨਾਚ ਦੀ ਪੇਸ਼ਕਾਰੀ ਕੀਤੀ। ਸਮਾਰੋਹ ਦੇ ਅੰਤ ਵਿਚ ਸਕੂਲ ਦੇ ਡਾਇਰੈਕਟਰ ਪੋ੍. ਜੀਐੱਸ ਮੁਲਤਾਨੀ ਤੇ ਨੀਰੂ ਮੁਲਤਾਨੀ ਨੇ ਸਮੂਹ ਸਕੂਲ ਸਟਾਫ਼ ਅਤੇ ਹਾਜ਼ਰ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਭਗਵਾਨ ਦੇ ਜਨਮ ਦਿਵਸ ਦੀਆਂ ਮੁਬਾਰਕਬਾਦ ਭੇਟ ਕਰਦੇ ਹੋਏ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਆਦਰ-ਸਤਿਕਾਰ ਕਰਦੇ ਹੋਏ ਸਭ ਧਰਮਾਂ ਦੀਆਂ ਚੰਗੀਆਂ ਗੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਉਨਾਂ੍ਹ ਦੱਸਿਆ ਕਿ ਸੂਕਲ ਵਿਚ ਸਾਰੇ ਧਰਮਾਂ ਦੇ ਪ੍ਰਮੁੱਖ ਤਿਉਹਾਰ ਬਿਨਾਂ ਕਿਸੇ ਭੇਦਭਾਵ ਦੇ ਮਨਾਏ ਜਾਂਦੇ ਹਨ। ਪੋ੍ਗਰਾਮ ਨੂੰ ਸ਼ਾਨਦਾਰ ਬਣਾਉਣ ਲਈ ਅਧਿਆਪਕਾ ਸੁਖਜੀਤ, ਕਨਿਕਾ, ਰਜਿੰਦਰ ਪਾਲ, ਰਜਨੀਤ, ਨੀਟਾ ਡਡਵਾਲ, ਰੀਤਿਕਾ, ਨੇਹਾ ਸਹੋਤਾ, ਸ਼ਖਿਾ, ਡਿੰਪਲ ਅਤੇ ਅਮਨ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ ਜਦਕਿ ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਤਜਿੰਦਰ ਸਿੰਘ, ਪਰਮ ਦੇਵ, ਅਮਨਦੀਪ ਕੌਰ, ਭਾਵਨਾ ਅਤੇ ਸਮੂਹ ਸਟਾਫ ਹਾਜ਼ਰ ਸਨ।