ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਸਕੂਲ ਨੇ ਜਿੱਤੀ ਓਵਰਆਲ ਟਰਾਫੀ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਸਕੂਲ ਨੇ ਜਿੱਤੀ ਓਵਰਆਲ ਟਰਾਫੀ
Publish Date: Sat, 14 Nov 2026 04:10 PM (IST)
Updated Date: Sat, 14 Nov 2026 04:12 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਐੱਸਪੀਐੱਨ ਕਾਲਜ਼ ਮੁਕੇਰੀਆਂ ਵਿਖੇ ਕਰਵਾਏ ਗਏ ਹੁਨਰ-2026 ਅੰਤਰ-ਸਕੂਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਨੀਅਰ ਵਰਗ ਦੀ ਓਵਰਆਲ ਟਰਾਫੀ ਆਪਣੇ ਨਾਮ ਕੀਤੀ। ਮੁਕਾਬਲਿਆਂ ਦੌਰਾਨ ਵਰਕਿੰਗ ਮਾਡਲ ਦੇ ਸੀਨੀਅਰ ਵਰਗ ਵਿੱਚ ਪਹਿਲਾ ਅਤੇ ਤੀਜਾ, ਪੋਸਟਰ ਡਿਸਪਲੇ ਵਿੱਚ ਪਹਿਲਾ ਅਤੇ ਕੋਲਾਜ ਡਿਸਪਲੇ ਵਿੱਚ ਪਹਿਲਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਗੀਤ ਮੁਕਾਬਲੇ ਦੇ ਜੂਨੀਅਰ ਅਤੇ ਸੀਨੀਅਰ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸੋਲੋ ਡਾਂਸ ਦੇ ਜੂਨੀਅਰ ਵਰਗ ਵਿੱਚ ਪਹਿਲਾ ਅਤੇ ਸੀਨੀਅਰ ਵਰਗ ਵਿੱਚ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੈਸਟ ਆਊਟ ਆਫ਼ ਵੇਸਟ ਵਿੱਚ ਪਹਿਲਾ ਤੇ ਦੂਜਾ, ਮਹਿੰਦੀ ਮੁਕਾਬਲੇ ਦੇ ਸੀਨੀਅਰ ਵਰਗ ਵਿੱਚ ਪਹਿਲਾ ਤੇ ਤੀਜਾ ਅਤੇ ਜੂਨੀਅਰ ਵਰਗ ਵਿੱਚ ਦੂਜਾ ਸਥਾਨ ਹਾਸਲ ਕੀਤਾ। ਡਿਬੇਟ ਵਿੱਚ ਦੂਜਾ ਅਤੇ ਤੀਜਾ (ਕੰਸੋਲੇਸ਼ਨ), ਫਲੇਮਲੈੱਸ ਕੁਕਿੰਗ ਵਿੱਚ ਦੂਜਾ ਅਤੇ ਸੀਨੀਅਰ ਕੁਇਜ਼ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਵਿਦਿਆਰਥਣਾਂ ਨੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਸਬੂਤ ਦਿੱਤਾ। ਇਨ੍ਹਾਂ ਪ੍ਰਾਪਤੀਆਂ ਦੇ ਆਧਾਰ ਤੇ 16 ਸਕੂਲਾਂ ਵਿੱਚੋਂ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸਕੂਲ ਨੇ ਓਵਰਆਲ ਟਰਾਫੀ ਜਿੱਤੀ। ਇਸ ਸ਼ਾਨਦਾਰ ਪ੍ਰਾਪਤੀ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ, ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਅਤੇ ਵਾਈਸ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥਣਾਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।