v> ਹਰਦਿੰਦਰ ਦੀਪਕ, ਗੜ੍ਹਦੀਵਾਲਾ: ਗੜ੍ਹਦੀਵਾਲਾ ਦੇ ਪਿੰਡ ਰਾਜੂ ਦਵਾਖਰੀ ਦੇ ਫੌਜੀ ਜਵਾਬ ਕੁਲਦੀਪ ਸਿੰਘ(40) ਦੀ ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ 'ਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਫੌਜੀਆਂ ਵਲੋਂ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਦੌਰਾਨ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਸਮੇਤ ਇਕ ਹੋਰ ਫੌਜੀ ਜਵਾਨ ਸ਼ਹੀਦ ਅਤੇ ਚਾਰ ਜਖਮੀ ਹੋਏ ਹਨ। ਜਿਵੇਂ ਹੀ ਕੁਲਦੀਪ ਸਿੰਘ ਪੁਤਰ ਪੁੱਤਰ ਸਵਰਗੀ ਮੋਹਨ ਸਿੰਘ /ਮਾਤਾ ਮਨਜੀਤ ਕੌਰ ਦੇ ਸ਼ਹੀਦ ਹੋਣ ਦੀ ਖਬਰ ਪਿੰਡ ਪਹੁੰਚੀ ਤਿਉਂ ਹੀ ਪਰਿਵਾਰ ਅਤੇ ਖੇਤਰ ਵਿਚ ਸ਼ੋਕ ਦੀ ਲਹਿਰ ਦੌੜ ਗਈ।ਸ਼ਹੀਦ ਫੌਜੀ ਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅੱਜ ਦੁਪਹਿਰ 12 ਵਜੇ ਦੇ ਕਰੀਬ ਫੋਨ ਅਇਆ ਕਿ ਸਰਹਦ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਕੁਲਦੀਪ ਸਿੰਘ ਸ਼ਹੀਦ ਹੋ ਗਏ ਹਨ। ਸ਼ਹੀਦ ਕੁਲਦੀਪ ਦੇ ਪਿਤਾ ਵੀ ਫੌਜ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।ਪਰਿਵਾਰ ਦੇ ਦੱਸਣ ਮੁਤਾਬਕ ਉਸ ਦੀ ਦੇਹ 2 ਵਜੇ ਦੇ ਕਰੀਬ ਪਹੁੰਚੇਗੀ। ਸ਼ਹੀਦ ਕੁਲਦੀਪ ਸਿੰਘ ਆਪਣੇ ਪਿਛੇ ਮਾਤਾ ਮਨਜੀਤ ਕੌਰ ਪਤਨੀ ਰਾਜਦਵਿੰਦਰ ਕੌਰ,ਬੇਟਾ ਅੰਸ਼ (8)ਅਤੇ ਬੇਟੀ ਸਿਮਰਨ (6) ਛੱਡ ਗਏ ਹਨ।

Posted By: Jagjit Singh