ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ

ਸਥਾਨਕ ਦਾਣਾ ਮੰਡੀ 'ਚ ਸੋਮਵਾਰ ਸਵੇਰੇ ਕਾਰੋਬਾਰੀ ਰਾਜਨ ਕੁਮਾਰ ਨਾਮ ਦੇ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਉੱਪਰ ਸਵਾਲ ਖੜੇ੍ਹ ਕਰਦੇ ਹੋਏ ਜਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਅਗਵਾਕਾਰਾਂ ਨੂੰ ਗਿ੍ਫਤਾਰ ਕਰਕੇ ਅਗਵਾ ਹੋਏ ਨੌਜਵਾਨ ਨੂੰ ਸੁੱਖ ਸਵੀਲੀ ਘਰ ਵਾਪਿਸ ਲਿਆਦਾ ਜਾਵੇ। ਲਾਲੀ ਬਾਜਵਾ ਦੁਪਿਹਰ ਸਮੇਂ ਰਾਜਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਦਾਣਾ ਮੰਡੀ ਪੁੱਜੇ ਹੋਏ ਸਨ ਤੇ ਇਸ ਮੌਕੇ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵੱਲੋਂ ਐੱਸਐੱਸਪੀ ਅਮਨੀਤ ਕੌਂਡਲ ਨਾਲ ਫੋਨ 'ਤੇ ਗੱਲਬਾਤ ਵੀ ਕੀਤੀ ਗਈ। ਲਾਲੀ ਬਾਜਵਾ ਨੇ ਕਿਹਾ ਕਿ ਗੈਂਗਸਟਰ ਸ਼ਰੇਆਮ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਸਮਾਜ ਵਿਚ ਡਰ ਦਾ ਮਾਹੌਲ ਬਣਾ ਰਹੇ ਹਨ ਤੇ ਪੰਜਾਬ ਸਰਕਾਰ ਤੇ ਪੁਲਿਸ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਸਮਾਜ ਵਿਰੋਧੀ ਅਨਸਰਾਂ ਨੂੰ ਗਿ੍ਫਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਇਸ ਮੌਕੇ ਹਰਸਿਮਰਨ ਸਿੰਘ ਬਾਜਵਾ, ਜਪਿੰਦਰ ਅਟਵਾਲ, ਸੁਖਜਿੰਦਰ ਅੌਜਲਾ, ਇੰਦਰਜੀਤ ਕੰਗ, ਰਣਧੀਰ ਭਾਰਜ ਤੇ ਵਿਸ਼ਾਲ ਆਦੀਆ ਵੀ ਮੌਜੂਦ ਸਨ।