ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ
ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ : ਸੰਜੀਵ ਮਨਹਾਸ
Publish Date: Sun, 29 Nov 2026 03:31 PM (IST)
Updated Date: Mon, 30 Nov 2026 04:02 AM (IST)
ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ : ਸੰਜੀਵ ਮਨਹਾਸ ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਭਾਜਪਾ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਪਾਰਟੀ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਅਤੇ ਆਮ ਲੋਕਾਂ ਦੀ ਸੁਰੱਖਿਆ ਖਤਰੇ ਵਿੱਚ ਹੈ। ਉਨ੍ਹਾਂ ਦਸੂਹਾ ਦੇ ਬਲਗਣਾ ਚੌਂਕ ਵਿਖੇ ਗੋਲੀਬਾਰੀ, ਜਲੰਧਰ ਦੀ ਬੂਟਾ ਮੰਡੀ ਵਿੱਚ ਸਤਪਾਲ ਦਾ ਕਤਲ, ਖੰਨਾ ਵਿੱਚ ਲੁੱਟ ਦੀ ਵਾਰਦਾਤ ਅਤੇ ਅੰਮ੍ਰਿਤਸਰ ਵਿੱਚ ਬੱਚੇ ਤੇ ਹੋਈ ਗੋਲੀਬਾਰੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਸੰਜੀਵ ਮਨਹਾਸ ਨੇ ਕਿਹਾ ਕਿ ਪੰਜਾਬ ਦਾ ਗ੍ਰਹਿ ਵਿਭਾਗ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮ ਸਾਬਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ 2027 ਵਿੱਚ ਭਾਜਪਾ-ਅਕਾਲੀ ਗਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ, ਜੋ ਸੂਬੇ ਨੂੰ ਨਸ਼ਾ ਮੁਕਤ ਕਰਨ ਤੇ ਅਮਨ-ਸ਼ਾਂਤੀ ਬਹਾਲ ਕਰਨ ਲਈ ਕੰਮ ਕਰੇਗੀ।