
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅੰਗਰੇਜ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸੰਚਾਰ ਕੌਸ਼ਲ ਨਿਖਾਰਨ ਲਈ ਵਿਸ਼ੇਸ਼ ਲੈਕਚਰ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸੰਚਾਰ ਕੌਸ਼ਲਾਂ ਨੂੰ ਨਿਖਾਰਨ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਸੰਚਾਰ ਕੌਸ਼ਲ : ਵਿਅਕਤੀਗਤ ਅਤੇ ਪੇਸ਼ੇਵਰ ਸਫਲਤਾ ਲਈ ਮਹੱਤਵਪੂਰਨ ਆਧਾਰ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਅੰਗਰੇਜ਼ੀ ਵਿਭਾਗ ਦੇ ਮੁਖੀ ਨਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਸੰਚਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਬੋਲਚਾਲ, ਧਿਆਨ ਨਾਲ ਸੁਣਨ, ਸਹੀ ਸ਼ਬਦਾਵਲੀ ਦੀ ਵਰਤੋਂ, ਆਤਮ-ਵਿਸ਼ਵਾਸ, ਬਾਡੀ ਲੈਂਗਵੇਜ ਅਤੇ ਵੱਖ-ਵੱਖ ਸਥਿਤੀਆਂ ਅਨੁਸਾਰ ਭਾਸ਼ਾ ਦੀ ਉਚਿਤ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਰਸਮੀ, ਗ਼ੈਰ-ਰਸਮੀ, ਅਕਾਦਮਿਕ ਅਤੇ ਪੇਸ਼ੇਵਰ ਸਥਿਤੀਆਂ ਵਿੱਚ ਭਾਸ਼ਾ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।