ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਕੋਵਿਡ-19 ਦੌਰਾਨ ਰਿਆਤ ਬਾਹਰਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਨਿਭਾਈਆਂ ਸੇਵਾਵਾਂ ਲਈ ਜ਼ਲਿ੍ਹਾ ਪ੍ਰਸ਼ਾਸਨ ਨੇ ਉਨਾਂ੍ਹ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਕਾਲਜ ਦੇ ਪਿੰ੍ਸੀਪਲ ਪੋ੍.ਮੀਨਾਕਸ਼ੀ ਚਾਂਦ ਨੇ ਦੱਸਿਆ ਕਿ ਰਿਆਤ ਬਾਹਰਾ ਗਰੁੱਪ ਨੇ ਆਪਣੀ ਸਮਾਜਿਕ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ ਕੋਵਿਡ ਦੌਰਾਨ ਲੋਕਾਂ ਦੀ ਸੇਵਾ ਨੂੰ ਪਹਿਲ ਦਿੱਤੀ। ਜਿਸ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਟੀਕਾਕਰਨ ਲਈ ਪੋ੍ਤਸਾਹਿਤ ਕੀਤਾ ਅਤੇ ਕਾਲਜ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਟੀਕਾਕਰਨ ਦੇ ਕੈਂਪਾਂ ਦਾ ਵੀ ਆਯੋਜਨ ਕੀਤਾ। ਕੈਂਪਸ ਡਾਇਰੈਕਟਰ ਡਾ.ਚੰਦਰ ਮੋਹਨ ਨੇ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਉਨਾਂ੍ਹ ਦੀਆਂ ਸੇਵਾਵਾਂ ਲਈ ਪ੍ਰਸ਼ੰਸ਼ਾ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਪ੍ਰਸ਼ੰਸ਼ਾ ਪੱਤਰਾਂ ਨੂੰ ਵਿਦਿਆਰਥਣਾਂ ਨੂੰ ਦਿੱਤੇ।