- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਜਾ ਨੇ ਲਗਾਇਆ ਤਹਿਸੀਲ ਕੰਪਲੈਕਸ ਲੋਕ ਦਰਬਾਰ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਤਹਿਸੀਲ ਕੰਪਲੈਕਸ ਟਾਂਡਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦਰਬਾਰ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਟਾਂਡਾ ਹਿਰਦੈਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਹਰਿਕ੍ਰਿਸ਼ਨ ਸੈਣੀ ਕੁੱਕੂ, ਬਲਾਕ ਸੰਮਤੀ ਚੇਅਰਮੈਨ ਸੁਖਵਿੰਦਰਜੀਤ ਸਿੰਘ ਝਾਵਰ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਲੋਕਾਂ ਦੀਆਂ ਸ਼ਿਕਾਇਤ ਸੁਣਨ ਦੇ ਨਾਲ ਮੌਕੇ ਤੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਤੁਰੰਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਤੇ ਹਦਾਇਤ ਕੀਤੀ ਤਾਂਕਿ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਪੇਸ਼ ਨਾ ਆਵੇ । ਵਿਧਾਇਕ ਰਾਜਾ ਗਿੱਲ ਨੇ ਤਹਿਸੀਲਦਾਰ ਨੂੰ ਹਦਾਇਤ ਕੀਤੀ ਕਿ ਤਹਿਸੀਲ ਕੰਪਲੈਕਸ ਦੇ ਬਾਹਰ ਜਲਦ ਇੱਕ ਸੂਚਨਾ ਬੋਰਡ ਲਗਾਇਆ ਜਾਵੇ, ਜਿਸ ’ਤੇ ਰਜਿਸਟਰੀ ਕਰਵਾਉਣ ਸਮੇਂ ਲੱਗਣ ਵਾਲੇ ਸਾਰੇ ਸਰਕਾਰੀ ਖਰਚਿਆਂ ਅਤੇ ਫੀਸਾਂ ਦੀ ਜਾਣਕਾਰੀ ਨੂੰ ਸਪੱਸ਼ਟ ਤੌਰ ’ਤੇ ਲਿਖਿਆ ਜਾਵੇ।
ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਲਈ ਤਹਿਸੀਲ ਵਿੱਚ ਆਉਣ ਤੋਂ ਪਹਿਲਾਂ ਹੀ ਇਹ ਪਤਾ ਹੋਣਾ ਚਾਹੀਦਾ ਹੈ ਕਿ ਸਟੈਂਪ, ਰਜਿਸਟ੍ਰੇਸ਼ਨ ਅਤੇ ਹੋਰ ਨਿਰਧਾਰਤ ਫੀਸ ਕਿੰਨੀ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਲਾਗੂ ਫੀਸਾਂ ਦੀਆਂ ਦਰਾਂ ਸਪੱਸ਼ਟ ਤੌਰ ’ਤੇ ਪ੍ਰਦਰਸ਼ਿਤ ਕੀਤੀਆਂ ਜਾਣ। ਇਸ ਮੌਕੇ ਉਨ੍ਹਾਂ ਵਲੋਂ ਕਰੀਬ 20 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਅਤੇ ਕੁਝ ਮਾਮਲਿਆਂ ਨੂੰ ਜਲਦ ਹੱਲ ਕਰਨ ਲਈ ਸਬੰਧਤ ਪਟਵਾਰੀਆਂ ਅਤੇ ਤਹਿਸੀਲ ਅਧਿਕਾਰੀਆਂ ਦੀ ਡਿਊਟੀ ਲਗਾਈ। ਉਨ੍ਹਾਂ ਨੂੰ ਕਿਹਾ ਗਿਆ ਕਿ ਸੁਵਿਧਾ ਕੇਂਦਰ ਵਿੱਚ ਕਿਸੇ ਵੀ ਕੰਮ ਲਈ ਆਉਣ ਵਾਲੇ ਵਿਅਕਤੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਦਿਆਂ ਉਸ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।