ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਕੌਮੀ ਅੱਤਵਾਦ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਨਲਾਈਨ ਹੋ ਕੇ ਦੋ ਮਿੰਟ ਦਾ ਮੌਨ ਧਾਰਦਿਆਂ ਮੋਮਬੱਤੀਆਂ ਬਾਲ਼ ਕੇ ਅੱਤਵਾਦ ਦਾ ਸ਼ਿਕਾਰ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ 'ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨਾਲ ਕੁੱਝ ਲੋਕ ਭਾਰਤ ਦੀ ਏਕਤਾ ਤੇ ਅਖੰਡਤਾ ਲਈ ਖਤਰਾ ਬਣੇ ਹੋਏ ਹਨ। ਅੱਜ ਕੋਵਿਡ-19 ਵਾਇਰਸ ਕਾਰਨ ਲੋਕ ਘਰਾਂ 'ਚ ਬੰਦ ਹਨ। ਅਜਿਹੇ 'ਚ ਵੀ ਜੰਮੂ-ਕਸ਼ਮੀਰ 'ਚ ਹਰ ਰੋਜ਼ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ। ਅੱਤਵਾਦੀ ਸਿਰਫ ਤੇ ਸਿਰਫ ਲੋਕਾਂ 'ਚ ਡਰ ਪੈਦਾ ਕਰਨਾ ਚਹੁੰਦੇ ਹਨ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਖਤਮ ਕਰਨਾ ਚਹੁੰਦੇ ਹਨ। ਇਕ ਜਿੰਮੇਦਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਅਜਿਹੀਆਂ ਗਤੀਵਿਧੀਆਂ ਦਾ ਵਿਰੋਧ ਕਰੀਏ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰੀਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਭਾਰਤ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਪ੍ਰਰੇਰਿਤ ਕੀਤਾ।