ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਨੌਜਵਾਨਾਂ ਦੀ ਤਰੱਕੀ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਤੇ ਸਮੇਂ-ਸਮੇਂ 'ਤੇ ਨੌਜਵਾਨਾਂ ਨਾਲ ਜੁੜੀਆਂ ਯੋਜਨਾਵਾਂ 'ਤੇ ਕੰਮ ਕਰਕੇ ਉਨ੍ਹਾਂ ਨੂੰ ਬੇਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪਿੰਡ ਢੋਲਣਵਾਲ 'ਚ ਪਿੰਡ ਦੀ ਪੰਚਾਇਤ ਨੂੰ ਸਟੇਡੀਅਮ ਦੀ ਚਾਰ ਦੀਵਾਰੀ ਲਈ 4 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰਨ ਮੌਕੇ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਦਿਲਚਸਪੀ ਦਿਖਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਰੁਚੀ ਦਿਖਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰਚਨਾਤਮਕ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਅਤੇ ਸਰੀਰਕ ਤੌਰ 'ਤੇ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣਾਏ ਗਏ ਖੇਡ ਸਟੇਡੀਅਮਾਂ ਦਾ ਉਦੇਸ਼ ਵੀ ਤੰਦਰੁਸਤੀ ਦਾ ਸੰਦੇਸ਼ ਦੇਣਾ ਹੈ, ਤਾਂ ਜੋ ਹਰ ਉਮਰ ਦੇ ਵਿਅਕਤੀ ਅਤੇ ਮਹਿਲਾਵਾਂ ਇਨ੍ਹਾਂ ਸਟੇਡੀਅਮਾਂ ਦਾ ਲਾਭ ਲੈ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਲਾਕਡਾਊਨ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ 'ਚ ਨੌਜਵਾਨਾਂ ਦੇ ਸਵੈ-ਰੁਜ਼ਗਾਰ ਲਈ ਈ-ਸੈਲਫ ਇੰਪਲਾਈਮੈਂਟ ਪ੍ਰਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਰਾਰਥੀ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਕਰਜ਼ਾ ਪ੍ਰਰਾਪਤ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀ ਸੁਵਿਧਾ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਉਨ੍ਹਾਂ ਲਈ ਸਵੈ-ਰੁਜ਼ਗਾਰ ਯੋਜਨਾਵਾਂ ਸਬੰਧੀ ਕਰਜ਼ੇ ਦੇ ਆਨਲਾਈਨ ਿਲੰਕ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਈ-ਸੈਲਫ ਇੰਪਲਾਈਮੈਂਟ ਪ੍ਰਰੋਗਰਾਮ ਤਹਿਤ ਪ੍ਰਰਾਰਥੀ ਡੀਬੀਈਈ ਹੁਸ਼ਿਆਰਪੁਰ ਦੇ ਫੇਸਬੁੱਕ ਪੇਜ 'ਤੇ ਇਸ ਿਲੰਕ 'ਤੇ ਕਰਜ਼ੇ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਰਾਪਤ ਹੋਏ ਇਨ੍ਹਾਂ ਬਿਨੇ ਪੱਤਰਾਂ ਨੂੰ ਸਬੰਧਤ ਵਿਭਾਗਾਂ ਨੂੰ ਸੌਂਪ ਦਿੱਤਾ ਜਾਵੇਗਾ, ਜਿਸ 'ਤੇ ਤੁਰੰਤ ਕਾਰਵਾਈ ਕਰਨੀ ਯਕੀਨੀ ਬਣਾ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਸਰਪੰਚ ਆਤਮਾ ਰਾਮ, ਸੁਨੀਲ ਕੁਮਾਰ, ਅਮਨਦੀਪ, ਚਰਨ ਦਾਸ, ਨਰਿੰਦਰ ਕੁਮਾਰ, ਜਗਦੀਪ ਸਿੰਘ, ਰਣਜੀਤ ਸਿੰਘ, ਪੰਚ ਜਰਨੈਲ ਸਿੰਘ, ਪੰਚ ਕੁੰਦਨ ਸਿੰਘ, ਹਰਪਾਲ ਸਿੰਘ, ਮਨਿੰਦਰ ਸਿੰਘ, ਲੱਕੀ, ਜਸਪਾਲ ਸਿੰਘ ਤੋਂ ਇਲਾਵਾ ਅੰਬੇਦਕਰ ਸਪੋਰਟਸ ਕਲੱਬ ਢੋਲਣਵਾਲ ਦੇ ਪਤਵੰਤੇ ਵੀ ਮੌਜੂਦ ਸਨ।