ਸਟਾਫ ਰਿਪੋਰਟਰ, ਹੁਸ਼ਿਆਰਪੁਰ : ਜ਼ਿਲ੍ਹੇ 'ਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਜ਼ਿਲ੍ਹੇ 'ਚ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ 74 ਨਵੇਂ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ 2231 ਸੈਂਪਲ ਲਏ ਜਾ ਚੁੱਕੇ ਹਨ, ਜਿਸ 'ਚ 1904 ਸੈਂਪਲ ਨੈਗੇਟਿਵ ਆਏ ਹਨ ਤੇ 183 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 29 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲ੍ਹੇ 'ਚ 115 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ 89 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5 ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਤੌਰ 'ਤੇ ਜ਼ਿਲ੍ਹੇ 'ਚ 21 ਕੋਰੋਨਾ ਪਾਜ਼ੇਟਿਵ ਐਕਟਿਵ ਕੇਸ ਹਨ।