ਪੱਤਰ ਪ੍ਰਰੇਰਕ, ਬੁੱਲ੍ਹੋਵਾਲ : ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈੱਡਰੇਸ਼ਨਾਂ ਵੱਲੋਂ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਨੂੰ ਭਾਂਜ ਦੇਣ ਲਈ ਪੂਰੇ ਦੇਸ਼ ਅੰਦਰ ਵੱਖ-ਵੱਖ ਸਥਾਨਾਂ ਤੇ ਪ੍ਰਰੋਟੈਸਟ-ਡੇਅ ਮਨਾਉਣ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਕਸਬਾ ਬੁੱਲ੍ਹੋਵਾਲ ਵਿਖੇ ਵੀ ਮਿਹਨਤਕਸ਼ ਲੋਖਾ ਵੱਲੋਂ ਸਰਕਾਰਾਂ ਦੀਆਂ ਮੁਲਾਜ਼ਮ, ਕਿਸਾਨ, ਮਜ਼ਗੂਰ, ਲੋਕਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਡਾ. ਤਰਲੋਚਨ ਸਿੰਘ, ਮਾਸਟਰ ਮਦਨ ਲਾਲ, ਦਵਿੰਦਰ ਸਿੰਘ ਧਨੋਤਾ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਮੌਕੇ ਕੇਂਦਰ ਅਥੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਗਈ ਕਿ ਹਰ ਤਰ੍ਹਾਂ ਦੇ ਕੱਚੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲੀਜ਼ ਕੀਤੀ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਬਕਾਇਆ ਸਹਿਤ ਤੁਰੰਤ ਲਾਗੂ ਕੀਤੀਆਂ ਜਾਣ, 200 ਰੁਪਏ ਮਹੀਨਾ ਕੱਟਿਆ ਜਾਂਦਾ ਵਿਕਾਸ ਟੈਕਸ ਬੰਦ ਕੀਤਾ ਜਾਵੇ, ਮਿਡ ਡੇ ਮੀਲ, ਆਂਗਣਵਾੜੀ, ਆਸ਼ਾ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਕੋਰੋਨਾ ਦੀ ਲੜਾਓੀ ਲੜ ਰਹੇ ਫਰੰਟ ਲਾਈਨ ਵਰਕਰਾਂ ਨੂੰ ਉੱਚ ਮਿਆਰੀ ਸੁਰੱਖਿਆਂ ਉਪਕਰਣ ਮੁਹੱਈਆ ਕਰਵਾਏ ਜਾਣ ਇਸ ਮੌਕੇ ਜੀ.ਟੀ.ਯੂ. ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ ਨੂੰ ਮਨਘੜਤ ਦੋਸ਼ ਲਗਾ ਕੇ ਜਾਰੀ ਕੀਤੀ ਝੂਠੀ ਦੋਸ਼ ਸੂਚੀ ਅਤੇ ਘਟੀਆਂ ਸੁਰੱਖਿਆਂ ਉਪਕਰਣਾਂ ਵਿਰੁੱਧ ਸੰਘਰਸ਼ ਕਰ ਰਹੇ ਗੁਰੁ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਦੇ ਪੈਰਾ ਮੈਡੀਕਲ ਆਗੂਆਂ ਨੂੰ ਜਾਰੀ ਕੀਤੇ ਸ਼ੋ-ਕਾਜ਼ ਨੋਟਿਸ ਤੁਰੰਤ ਵਾਪਿਸ ਲਏ ਜਾਣ, ਕੋਰੋਨਾ ਦੀ ਆੜ ਹੇਠ ਲਾਗੂ ਕੀਤੇ ਜਾ ਰਹੇ ਮਜ਼ਦੂਰ, ਕਿਸਾਨ ਵਿਰੋਧੀ ਫੈਸਲਿਆਂ ਨੂੰ ਤੁਰੰੰਤ ਵਾਪਿਸ ਲਿਆ ਜਾਵੇ। ਇਸ ਮੌਕੇ ਇੰਦਰਜੀਤ ਵਿਰਦੀ, ਮਲਕੀਤ ਸਿੰਘ, ਅਸ਼ੋਕ ਕੁਮਾਰ,ਬਲਵੀਰ ਸਿੰਘ, ਕਾ. ਕਰਨੈਲ ਸਿੰਘ, ਜਸਵੀਰ ਸਿੰਘ, ਜਸਵੰਤ ਸਿੰਘ, ਜਸਵਿੰਦਰ ਸਿੰਘ, ਦਰਸ਼ਣ ਸਿੰਘ, ਪ੍ਰਸ਼ੋਤਮ ਲਾਲ, ਹਰਬੰਸ ਸਿੰਘ, ਕੁਲੀਪ ਸਿੰਘ, ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ।