ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ

ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਹੁਸ਼ਿਆਰਪੁਰ 'ਚ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 921 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 1368 ਸੈਂਪਲਾਂ ਦੀ ਰਿਪੋਰਟ ਪ੍ਰਰਾਪਤ ਹੋਣ 'ਤੇ 84 ਕੇਸ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 4312 ਹੋ ਗਈ ਹੈ। ਜ਼ਿਲ੍ਹੇ 'ਚ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 99,130 ਹੋ ਗਈ ਹੈ ਤੇ 93,641 ਸੈਂਪਲ ਨੈਗੇਟਿਵ ਪ੍ਰਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ 1582 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 127 ਸੈਂਪਲ ਇਨਵੈਲਡ ਹਨ ਤੇ ਹੁਣ ਤਕ ਮੌਤਾਂ ਦੀ ਗਿਣਤੀ 140 ਹੈ। ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 678 ਹੈ। 3494 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।

ਪਾਜ਼ੇਟਿਵ ਆਏ ਕੇਸਾਂ ਵਿਚੋਂ 14 ਹੁਸ਼ਿਆਰਪੁਰ ਸ਼ਹਿਰ ਤੇ 70 ਕੇਸ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸਬੰਧਿਤ ਹਨ। ਜ਼ਿਲੇ੍ਹ 'ਚ ਤਿੰਨ ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 140 ਹੋ ਗਈ ਹੈ। ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਮਾਹਿਲਾਂਵਾਲੀ ਦਾ 54 ਸਾਲਾ ਵਿਅਕਤੀ ਮੈਡੀਕਲ ਕਾਲਜ ਅੰਮਿ੍ਤਸਰ, ਪਿੰਡ ਭਰਨੌਰ ਦੀ 24 ਸਾਲਾ ਅੌਰਤ ਪੀਜੀਆਈ ਚੰਡੀਗੜ੍ਹ ਤੇ ਆਦਰਸ਼ ਨਗਰ ਹੁਸ਼ਿਆਰਪੁਰ ਦੇ 61 ਸਾਲਾ ਵਿਅਕਤੀ ਦੀ ਸਿਵਲ ਹਸਪਤਾਲ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਇਹ ਤਿੰਨੋਂ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।