ਸੁਖਵਿੰਦਰ ਸਰਮਾਲ/ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ - ਪੰਜਾਬ ਭਰ 'ਚ ਇਸ ਵੇਲੇ 1900 ਮੰਡੀਆਂ ਕੰਮ ਕਰ ਰਹੀਆਂ ਹਨ ਤੇ ਜਿਨ੍ਹਾਂ 'ਚੋਂ 90 ਫ਼ੀਸਦੀ ਮੰਡੀਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੌਰਾਨ ਹੀ ਬਣੀਆਂ ਜਦਕਿ ਇਸ ਦੇ ਉਲਟ ਕਾਂਗਰਸ ਦਾ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਦਾ ਹਿੱਤੂ ਹੋਣ ਦਾ ਦਿਖਾਵਾ ਕਰਦਾ ਹੋਇਆ ਖੇਤੀ ਆਰਡੀਨੈਂਸਾਂ ਦੇ ਮੱੁਦੇ 'ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਕਰਵਾਈ ਗੁਰਦੁਆਰਾ ਜ਼ਾਹਰਾ ਜ਼ਹੂਰ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੀ ਭਲਾਈ ਤੇ ਚੜ੍ਹਦੀ ਕਲਾ ਲਈ ਕੁਰਬਾਨੀਆਂ ਕੀਤੀਆਂ ਹਨ ਤੇ ਹਮੇਸ਼ਾ ਕਰਦਾ ਰਹੇਗਾ।

ਸਟੇਜ ਤੋਂ ਲਹਿਰਾਇਆ ਕਾਂਗਰਸ ਦਾ ਮੈਨੀਫੈਸਟੋ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਟੇਜ ਤੋਂ ਕਾਂਗਰਸ ਦਾ ਮੈਨੀਫੈਸਟੋ ਲਹਿਰਾਉਂਦਿਆਂ ਕਿਹਾ ਕਿ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕੈਪਟਨ ਸਰਕਾਰ ਲੋਕਾਂ ਨੂੰ ਗੰੁਮਰਾਹ ਕਰਨ ਦੀ ਦੋਸ਼ੀ ਹੈ ਅਤੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦੇ ਚੱਲਦਿਆਂ ਸੂਬੇ ਦਾ ਹਰੇਕ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਵਾਅਦੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਨ, ਉਨ੍ਹਾਂ 'ਚੋਂ ਕੋਈ ਵਾਅਦਾ ਵੀ ਸਹੀ ਤਰੀਕੇ ਨਾਲ ਪੂਰਾ ਨਹੀਂ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਹਰੇਕ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ, ਘਰ-ਘਰ ਨੌਕਰੀਆਂ ਦੇਣ, ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਜਾਂ ਇਕ ਹਫਤੇ 'ਚ ਨਸ਼ਿਆਂ ਨੂੰ ਬੰਦ ਕਰਨ ਦੀ ਸਹੁੰ ਚੱੁਕਣ ਦਾ ਵਾਅਦਾ ਹੋਵੇ ਸਾਰੇ ਦੇ ਸਾਰੇ ਝੂਠ ਦਾ ਪੁਲੰਦਾ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੀ ਵਾਅਦਾ ਖ਼ਿਲਾਫ਼ੀ ਦਾ ਲੋਕ ਆਉਣ ਵਾਲੇ ਸਮੇਂ 'ਚ ਕਰਾਰਾ ਜਵਾਬ ਦੇਣਗੇ।

'ਆਪ' ਤੇ ਕਾਂਗਰਸੀ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਖੇਤੀ ਆਰਡੀਨੈਂਸਾਂ ਦੇ ਮੱੁਦੇ 'ਤੇ ਗੰਦੀ ਰਾਜਨੀਤੀ ਕਰਨ ਦੇ ਨਾਲ-ਨਾਲ ਸੁਬੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਵੀ ਕਰ ਰਹੇ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ, ਜੋ ਸਹੀ ਅਰਥਾਂ 'ਚ ਕਿਸਾਨ ਤੇ ਪੰਜਾਬ ਹਿਤੈਸ਼ੀ ਪਾਰਟੀ ਹੈ, ਨੇ ਨਾ ਸਿਰਫ ਵਜ਼ਾਰਤ ਨੂੰ ਠੋਕਰ ਮਾਰ ਦਿੱਤੀ ਸਗੋਂ ਭਾਜਪਾ ਨਾਲ 22 ਸਾਲ ਪੁਰਾਣਾ ਗਠਜੋੜ ਵੀ ਕਿਸਾਨਾਂ ਦੀ ਹਿੱਤਾਂ ਦੀ ਰਾਖੀ ਲਈ ਤੋੜ ਦਿੱਤਾ ਹੈ, ਜੇਕਰ 'ਆਪ' ਤੇ ਕਾਂਗਰਸ ਸਚੱਮੁਚ ਹੀ ਕਿਸਾਨਾਂ ਦੇ ਹਿੱਤੂ ਹਨ ਤਾਂ ਸੰਸਦ ਦੀ ਮੈਂਬਰੀ ਤੇ ਮੁੱਖ ਮੰਤਰੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਦਿੱਲੀ ਦਰਬਾਰ ਨਾਲ ਸਾਂਝੀ ਲੜਾਈ ਆਰੰਭ ਕਰੀਏ।

ਪਹਿਲੀ ਅਕਤੂਬਰ ਨੂੰ ਤਖ਼ਤ ਸਾਹਿਬਾਨ ਤੋਂ ਚੰਡੀਗੜ੍ਹ ਲਈ ਮਾਰਚ ਦਾ ਕੀਤਾ ਐਲਾਨ

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਪਹਿਲੀ ਅਕਤੂਬਰ ਨੂੰ ਪੰਜਾਬ ਦੇ ਤਿੰਨ ਤਖ਼ਤ ਸਾਹਿਬਾਨ ਤੋਂ ਰੋਸ ਮਾਰਚ ਕੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਜਾ ਕੇ ਗਵਰਨਰ ਹਾਊਸ ਦਾ ਿਘਰਾਓ ਕੀਤਾ ਜਾਵੇਗਾ ਤੇ ਰਾਜਪਾਲ ਨੂੰ ਮਾਣਯੋਗ ਰਾਸ਼ਟਰਪਤੀ ਲਈ ਖੇਤੀ ਆਰਡੀਨੈਂਸ ਰੱਦ ਕਰਨ ਲਈ ਬੇਨਤੀ ਪੱਤਰ ਵੀ ਸੌਂਪਿਆ ਜਾਵੇਗਾ। ਉਨ੍ਹਾਂ ਇਸ ਰੋਸ ਮਾਰਚ ਦੀ ਸਫਲਤਾ ਲਈ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਕਮਰਕੱਸ ਲੈਣ ਦਾ ਸੱਦਾ ਦਿੱਤਾ।

ਪਾਰਟੀ ਵਿਸ਼ਾਲ ਸਮੰੁਦਰ; ਲੀਡਰ ਆਉਂਦੇ ਜਾਂਦੇ ਰਹਿੰਦੇ : ਅਕਾਲੀ ਆਗੂ

ਇਸ ਮੌਕੇ ਪਾਰਟੀ ਵਰਕਰਾਂ ਦੀ ਵੱਡੀ ਸ਼ਮੂਲੀਅਤ ਸਦਕਾ ਪਾਰਟੀ ਦੀ ਸਫਲ ਕਾਨਫਰੰਸ ਨੂੰ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਇਕੱਠ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਤੇ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਸੰਸਦੀ ਸਕੱਤਰ, ਅਰਵਿੰਦਰ ਸਿੰਘ ਰਸੂਲਪੁਰ ਇੰਚਾਰਜ ਹਲਕਾ ਟਾਂਡਾ, ਤਜਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਤਾਰਾ ਸਿੰਘ ਸੱਲਾਂ ਅਤੇ ਬੀਬੀ ਰਣਜੀਤ ਕੌਰ ਮਾਹਿਲਪੁਰੀ (ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਯੂਥ ਅਕਾਲੀ ਦਲ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਸਾਬਕਾ ਸੂਚਨਾ ਕਮਿਸਨਰ, ਡਾ. ਜਸਵਿੰਦਰ ਸਿੰਘ ਖੁਣ-ਖੁਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ 100 ਸਾਲ ਪੁਰਾਣੀ ਟਕਸਾਲੀ ਵਰਕਰਾਂ ਦੇ ਮਜਬੂਤ ਆਧਾਰ ਵਾਲੀ ਅਜਿਹੀ ਪਾਰਟੀ ਹੈ, ਜਿਸ ਦੀ ਦੁਨੀਆਂ ਭਰ 'ਚ ਸਭ ਤੋਂ ਵੱਧ ਮੈਂਬਰਸ਼ਿਪ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਬਹੁਤ ਵੱਡਾ ਸੰਮੁਦਰ ਹੈ, ਜਿਸ 'ਚੋਂ ਕੁੱਝ ਬੂੰਦਾਂ ਦੇ ਜਾਣ ਜਾਂ ਆਉਣ ਨਾਲ ਇਸ ਨੂੰ ਕੋਈ ਫਰਕ ਨਹੀਂ ਪੈਂਦਾ। ਇਸ ਦੀ ਪਰਵਾਹ ਕੀਤੇ ਬਗੈਰ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਡੱਟ ਜਾਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੈਰਹਾਜ਼ਰੀ ਰੜਕਦੀ ਰਹੀ।

ਇਹ ਵੀ ਸਨ ਮੌਜੂਦ

ਇਸ ਮੌਕੇ ਬਰਿੰਦਰ ਸਿੰਘ ਪਰਮਾਰ ਮੈਂਬਰ ਕੋਰ ਕਮੇਟੀ, ਜ਼ੋਰਾਵਰ ਸਿੰਘ ਚੌਹਾਨ, ਪਰਮਜੀਤ ਸਿੰਘ ਪੰਮੀ ਭੂੰਗਾ, ਗੁਰਪ੍ਰਰੀਤ ਸਿੰਘ ਬਿੱਕਾ ਚੀਮਾ, ਕਰਮਜੀਤ ਸਿੰਘ, ਬਬਲੂ ਜੋਸ਼, ਰਵਿੰਦਰ ਸਿੰਘ ਠੰਡਲ, ਰਣਧੀਰ ਸਿੰਘ ਭਾਰਜ, ਪ੍ਰਰੇਮ ਸਿੰਘ ਪਿੱਪਲਾਂਵਾਲਾ, ਕੌਂਸਲਰ ਨਰਿੰਦਰ ਸਿੰਘ, ਕੌਂਸਲਰ ਸੰਤੋਖ ਸਿੰਘ ਅੌਜਲਾ, ਕੌਂਸਲਰ ਰੂਪ ਲਾਲ ਥਾਪਰ, ਬਲਰਾਜ ਸਿੰਘ ਚੌਹਾਨ, ਪਰਮਜੀਤ ਸਿੰਘ ਕਲ਼ਿਆਣ, ਮਲਕੀਤ ਸਿੰਘ ਮਰਵਾਹਾ, ਸਤਪਾਲ ਸਿੰਘ ਭੁਲਾਣਾ, ਸਰਬਜੀਤ ਸਿੰਘ ਮੂਨਕਾਂ, ਲਖਵਿੰਦਰ ਸਿੰਘ ਟਿੰਮੀ ਹਾਜੀਪੁਰ, ਹਰਜਿੰਦਰ ਸਿੰਘ ਵਿਰਦੀ, ਪਰਮਜੀਤ ਸਿੰਘ ਪੰਜੋੜ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਇਕਬਾਲ ਸਿੰਘ ਖੇੜਾ, ਸਤਵਿੰਦਰ ਸਿੰਘ ਅਹਲੂਵਾਲੀਆ, ਅਜੀਤ ਸਿੰਘ, ਜਪਿੰਦਰਪਾਲ ਸਿੰਘ, ਗੁਰਿੰਦਰ ਸਿੰਘ ਪ੍ਰਧਾਨ ਯੂਥ ਵਿੰਗ, ਪਰਮਜੀਤ ਸਿੰਘ ਪੰਜੌੜ, ਸਤਨਾਮ ਸਿੰਘ ਜਹਾਨ ਖੇਲਾਂ, ਪ੍ਰਭਪਾਲ ਸਿੰਘ ਬਾਜਵਾ, ਜਸਵੰਤ ਸਿੰਘ ਬਿੱਟੂ ਜਲਾਲਪੁਰ, ਹਰਜਾਪ ਸਿੰਘ ਮੱਖਣ, ਰਾਣਾ ਰਣਬੀਰ ਸਿੰਘ, ਕੁਲਦੀਪ ਸਿੰਘ ਬੱਬੂ ਬਜਵਾੜਾ, ਹਰਪ੍ਰਰੀਤ ਸਿੰਘ ਰਿੰਕੂ ਬੇਦੀ, ਅਮਿਤੋਜ ਸਿੰਘ ਮਾਹਿਲਪੁਰੀ, ਤਜਿੰਦਰ ਸਿੰਘ ਕੱਕੋਂ, ਕੁਲਦੀਪ ਸਿੰਘ ਬੱਬੂ ਬਜਵਾੜਾ, ਜਪਿੰਦਰਪਾਲ ਸਿੰਘ, ਮਾਸਟਰ ਰਛਪਾਲ ਸਿੰਘ ਜਲਵੇਹੜਾ, ਤਜਿੰਦਰ ਸਿੰਘ ਕੱਕੋਂ, ਸਤਨਾਮ ਸਿੰਘ ਬੰਟੀ ਆਦਿ ਵੀ ਮੌਜੂਦ ਸਨ।