ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਸਰਕਾਰੀ ਹਸਪਤਾਲ ਗੜ੍ਹਸ਼ੰਕਰ ਦੀ ਡਾਕਟਰੀ ਟੀਮ ਵੱਲੋਂ ਸੋਮਵਾਰ ਨੂੰ 70 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਡਾ. ਟੇਕ ਰਾਜ ਭਾਟੀਆ ਨੇ ਦੱਸਿਆ ਕਿ 18 ਸੈਂਪਲ ਆਰਟੀਪੀਸੀਆਰ ਤੇ 52 ਸੈਂਪਲ ਰੈਪਿਡ ਐਂਟੀਜਨ ਤਹਿਤ ਲਏ ਗਏ ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਸ਼ਹਿਰ ਨਾਲ ਸਬੰਧਤ ਇਕ ਅੌਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਸ਼ਹਿਰ 'ਚ ਹੁਣ ਤਕ ਕੁੱਲ 160 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਇਨ੍ਹਾਂ 'ਚੋਂ ਦੋ ਮਰੀਜ਼ਾਂ ਦੀ ਮੌਤ, ਇਕ ਮਰੀਜ਼ ਫਰਾਰ ਅਤੇ 126 ਲੋਕ ਤੰਦਰੁਸਤ ਹੋ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਸ਼ਹਿਰ ਵਿਚ 31 ਕੋਰੋਨਾ ਕੇਸ ਐਕਟਿਵ ਹਨ।