ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜਿਲ੍ਹਾ ਹੁਸ਼ਿਆਰਪੁਰ ਦੇ ਕਨਵੀਨਰ ਸਰਵਸਾਥੀ ਰਾਮਜੀਦਾਸ ਚੌਹਾਨ, ਕੁਲਵਰਨ ਸਿੰਘ, ਕੁਲਵੰਤ ਸੈਣੀ ਦੀ ਸਾਂਝੀ ਅਗਵਾਈ 'ਚ ਸੂਬਾਈ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੇ 17 ਸਿੰਤਬਰ 2020 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਮੂਹਰੇ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ 13ਵੇਂ ਦਿਨ 'ਚ ਪਹੁੰਚ ਗਈ ਹੈ ਹੜਤਾਲ 'ਚ ਪ.ਸ.ਸ.ਫ. ਸੂਰਜ ਪ੍ਰਕਾਸ਼ ਸਿੰਘ, ਨਰਿੰਰ ਕੁਮਾਰ ਮਹਿਤਾ, ਅਮਰਜੀਤ ਕੁਮਾਰ, ਗੁਰਨਾਮ ਚੰਦ, ਕਮਲਜੀਤ, ਟੇਕ ਚੰਦ, ਹਰਵਿੰਦਰ ਸਿੰਘ, ਸੁਿੰਰੰਦਰ ਸਿੰਘ ਭੱਟੀ, ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਬਲਵੀਰ ਸਿੰਘ ਸੈਣੀ, ਦਵਿੰਦਰ ਸਿੰਘ ਕੱਕੋਂ, ਸੁੱਖ ਰਾਮ, ਸਰਬਜੀਤ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਜੈ ਰਾਮ, ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰੰਗਠਨ ਵਲੋਂ ਗੁਰਪ੍ਰਰੀਤ ਸਿੰਘ, ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਦਲਵਿੰਦਰ ਸਿੰਘ, ਬਲਦੇਵ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਗੁਰਵਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਈ.ਟੀ.ਟੀ. ਵਲੋਂ ਰਕੇਸ਼ ਕੁਮਾਰ, ਮਨਜੀਤ ਸਿੰਘ ਵਲੋਂ ਭਾਗ ਲਿਆ ਗਿਆਇਸ ਮੌਕੇ ਕੀਤੀ ਗਈ ਸੰਕੇਤਕ ਰੈਲੀ ਨੰੂ ਸੰਬੋਧਨ ਕਰਦਿਆਂ ਸਾਥੀ ਕੁਲਵਰਨ ਸਿੰਘ, ਕੁਲਵੰਤ ਸਿੰਘ ਸੈਣੀ, ਅਮਰਜੀਤ ਸਿੰਘ ਗਰੋਵਰ, ਸੁਨੀਲ ਸ਼ਰਮਾ, ਸੂਰਜ ਪ੍ਰਕਾਸ਼ ਸਿੰਘ, ਦਵਿੰਦਰ ਸਿੰਘ ਅਮਨਦੀਪ ਸ਼ਰਮਾ, ਕੁਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸਾਫ ਲਫਜ਼ਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜਮ ਅਤੇ ਪੈਨਸ਼ਨਰਾਂ ਵਿਰੁੱਧ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਨੂੰ ਰੱਦ ਕੀਤਾ ਜਾਵੇ ਅਤੇ ਬਣਦੇ ਲਾਭ ਤੁਰੰਤ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤੇ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਜੇਲ ਭਰੋ ਅੰਦੋਲਨ ਦੀ ਸ਼ੁਰੂਆਤ ਕਰਕੇ ਆਪਣੇ ਹੱਕਾਂ ਦੀ ਪ੍ਰਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਇਸ ਲੜੀਵਾਰ ਭੁੱਖ ਹੜਤਾਲ ਉਪਰੰਤ ਮਿਤੀ ੧੯ ਅਕਤੂਬਰ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੰੂ ਰੈਗੂਲਰ ਕੀਤਾ ਜਾਵੇ, ਪਹਿਲੀ ਜਨਵਰੀ 2014 ਤੋਂ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕੀਤੀ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਯਕ-ਮੁਸ਼ਤ ਕੀਤੀ ਜਾਵੇ, ਮਿਡ ਡੇ ਮੀਲ, ਆਸ਼ਾਂ ਵਰਕਰਾਂ, ਆਗਣਵਾੜੀ ਵਰਕਰਾਂ ਨੰੂ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਮੋਬਾਇਲ ਭੱਤੇ ਵਿੱਚ ਕੀਤੀ ਕਟੌਤੀ ਵਾਪਿਸ ਲਈ ਜਾਵੇ, ਮੁਲਾਜ਼ਮਾਂ ਦੀ ਨਵੀਂ ਭਰਤੀ ਸਮੇਂ ਕੇਂਦਰ ਨਾਲੋਂ ਵੱਧ ਤਨਖਹ ਨਾ ਦੇਣ ਦਾ 17 ਜੁਲਾਈ ਦਾ ਨੋਟੀਫਿਕੇਸ਼ਨ ਵਾਪਿਸ ਲਿਆ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਡਿਵੈਲਪਮੈਂਟ ਦੇ ਨਾਂ ਤੇ ਲਗਾਇਆ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਿਸ ਲਿਆ ਜਾਵੇ, ਬੱਝਵਾਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਪੈਨਸ਼ਨ ਦਹੁਰਾਈ ਦੀਆਂ ਪਾਵਰਾਂ ਡੀ.ਡੀ.ਓ. ਪੱਧਰ ਤੇ ਕੀਤੀਆਂ ਜਾਣ, ਗਰੈਚੁਟੀ ਦੀ ਹੱਦ ਵਿੱਚ 10 ਲੱਖ ਤੋਂ 20 ਲੱਖ ਰੁਪਏ ਹੋਇਆ ਵਾਧਾ ਤੁਰੰਤ ਲਾਗੂ ਕੀਤਾ ਜਾਵੇ।