ਗੌਰਵ, ਗੜ੍ਹਦੀਵਾਲਾ : ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਦੀ ਅਗਵਾਈ ਤੇ ਐੱਸਐੱਮਓ ਭੂੰਗਾ ਡਾ. ਮਨੋਹਰ ਲਾਲ ਦੀ ਦੇਖ ਰੇਖ 'ਚ ਸੀਐਚਸੀ ਭੂੰਗਾ 'ਚ ਕੋਰੋਨਾ ਦੀ ਰੈਪਿਡ ਐਂਟੀਜਨ ਟੈਸਟ ਕੀਤੇ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਗੜ੍ਹਦੀਵਾਲਾ ਡਿਸਪੈਂਸਰੀ, ਪੀਐਚਸੀ ਭੂੰਗਾ ਵਿਖੇ ਸੈਂਪਲਿੰਗ ਕੀਤੀ ਗਈ ਸੀ ਜਿਸ 'ਚ ਲੋਕਾਂ ਦੇ ਟੈਸਟ ਕੀਤੇ ਗਏ। ਸਿਹਤ ਵਿਭਾਗ ਦੀ ਟੀਮ ਨੇ ਕੁੱਲ 118 ਲੋਕਾਂ ਦੇ ਟੈਸਟ ਕੀਤੇ ਸਨ ਜਿਨ੍ਹਾਂ ਦੀਆਂ ਰਿਪੋਰਟਾਂ ਬਿਲਕੁਲ ਠੀਕ ਆਈਆਂ ਹਨ ਐੱਸਐੱਮਓ ਡਾ. ਮਨੋਹਰ ਲਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਤੇ ਖੰਘ ਬੁਖ਼ਾਰ ਜਾਂ ਜ਼ੁਕਾਮ ਹੋਣ 'ਤੇ ਨਜ਼ਦੀਕੀ ਸਿਹਤ ਕੇਂਦਰ 'ਚ ਜਾ ਕੇ ਆਪਣਾ ਟੈਸਟ ਜ਼ਰੂਰ ਕਰਵਾਉਣ ਅਤੇ ਅਫ਼ਵਾਹਾਂ ਤੋਂ ਦੂਰ ਰੱਖਣ ਇਸ ਮੌਕੇ 'ਤੇ ਡਾ. ਰਾਹੁਲ, ਡਾ. ਵਿਵੇਕ, ਡਾ. ਅਰਚਨਾ, ਜਗਦੀਪ ਸਿੰਘ ਹੈਲਥ ਵਰਕਰ, ਅਰਪਿੰਦਰ ਸਿੰਘ, ਜਸਵਿੰਦਰ, ਸੁਰਿੰਦਰ, ਅਸ਼ਵਨੀ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਹਾਜ਼ਰ ਸਨ।