ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਜਿਸ ਨਾਲ ਕੋਰੋਨਾ ਪਾਜ਼ੇਟਿਵ ਕੇਸਾਂ ਤੇ ਮੌਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਆਈ 2107 ਸੈਂਪਲਾਂ ਦੀ ਰਿਪੋਰਟ ਵਿਚ 76 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਦਕਿ ਇਕ ਅੌਰਤ ਸਮੇਤ 6 ਜਾਣਿਆਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2067 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 4388 ਤੇ ਮਰਨ ਵਾਲਿਆਂ ਦੀ ਗਿਣਤੀ 146 ਹੋ ਗਈ ਹੈ।

ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਪਾਜ਼ੇਟਿਵ ਆਏ ਕੇਸਾਂ ਵਿਚ 29 ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ ਤੇ 47 ਕੇਸ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸਬੰਧਤ ਇਲਾਕਿਆਂ ਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮੁਗੋਵਾਲ ਦੀ 72 ਸਾਲਾ ਬਜ਼ੁਰਗ ਅੌਰਤ ਦੀ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੌਤ, 73 ਸਾਲਾ ਬਜ਼ੁਰਗ ਵਿਆਕਤੀ ਵਾਸੀ ਟਗੋਰ ਨਗਰ ਹੁਸ਼ਿਆਰਪੁਰ ਦੀ ਡੀਐੱਮਸੀ ਲੁਧਿਆਣਾ ਵਿਖੇ ਮੌਤ, 71 ਸਾਲਾ ਬਜ਼ੁਰਗ ਵਿਅਕਤੀ ਵਾਸੀ ਚੱਕ ਬਾਮੂ ਦੀ ਮੌਤ ਨਿਜੀ ਹਸਪਤਾਲ ਜਲੰਧਰ, 80 ਸਾਲਾ ਬਜ਼ੁਰਗ ਵਿਆਕਤੀ ਵਾਸੀ ਜਲਾਲਪੁਰ ਟਾਂਡਾ ਦੀ ਮੌਤ ਮਾਨ ਮੈਡੀ ਸਿਟੀ ਜਲੰਧਰ, 55 ਸਾਲਾ ਵਿਆਕਤੀ ਵਾਸੀ ਨਿਊ ਸਬਜੀ ਮੰਡੀ ਹੁਸ਼ਿਆਰਪੁਰ ਮੌਤ ਪੀਜੀ ਆਈ ਚੰਡੀਗੜ੍ਹ ਅਤੇ 66 ਸਾਲਾ ਵਿਆਕਤੀ ਵਾਸੀ ਬੈਂਸ ਅਵਾਨ ਟਾਂਡਾ ਦੀ ਮੌਤ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ ਉਨ੍ਹਾਂ ਦੱਸਿਆ ਕਿ ਇਹ 6 ਮਰੀਜ਼ ਕੋਰੋਨਾ ਪਾਜੇਟਿਵ ਸਨ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੁੱਲ ਸੈਂਪਲਾਂ ਦੀ ਗਿਣਤੀ 1,01,197 ਹੋ ਗਈ ਹੈ, ਜਿਸ ਵਿਚ 95,672 ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 1553 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 127 ਸੈਂਪਲ ਇਨਵੈਲਡ ਹਨ ਤੇ ਹੁਣ ਤਕ ਮੌਤਾਂ ਦੀ ਗਿਣਤੀ 146 ਹੈ ਐਕਟਿਵ ਕੇਸਾਂ ਦੀ ਗਿਣਤੀ 628 ਹੈ।