ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਆਲ- ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ਼ ਫੈਡਰੇਸ਼ਨ ਵੱਲੋਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਲੋਕ ਨੀਤੀਆਂ ਵਿਰੁੱਧ ਸਮੁੱਚੇ ਦੇਸ਼ ਵਿਚ ਰੋਸ ਦਿਵਸ ਮਨਾਇਆ ਗਿਆ। ਇਸੇ ਕੜੀ ਤਹਿਤ ਪੰਜਾਬ ਸਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਇਕਾਈ ਗੜ੍ਹਸ਼ੰਕਰ ਵੱਲੋਂ ਪੀਡਬਲਯੁਡੀ ਦਫ਼ਤਰ ਅਤੇ ਨਹਿਰ ਤੇ ਸੰਚਾਈ ਵਿਭਾਗ ਦਫਤਰਾਂ ਅੱਗੇ ਸਾਥੀ ਰਾਮ ਜੀ ਦਾਸ ਚੌਹਾਨ, ਸਾਥੀ ਮੱਖਣ ਸਿੰਘ ਵਾਹਿਦਪੁਰੀ ਅਤੇ ਸਾਥੀ ਨਿਰਭੈਲ ਸਿੰਘ ਦੀ ਅਗਵਾਈ ਵਿਚ ਰੈਲੀਆਂ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਜਬਰਦਸਤ ਨਾਅਰੇਬਾਜੀ ਕੀਤੀ ਗਈ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਸਰਕਾਰੀ ਵਿਭਾਗਾਂ ਦਾ ਲਗਾਤਾਰ ਖ਼ਾਤਮਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੱਖਾਂ ਦੀ ਗਿਣਤੀ 'ਚ ਲੋਕ ਬੇਰੁਜਗਾਰ ਹੋ ਰਹੇ ਹਨ ਕਿਸਾਨ, ਮਜ਼ਦੂਰ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ 9 ਕੇਂਦਰ ਸਰਕਾਰ ਦੀਆਂ ਸਰਮਾਏਦਾਰ ਪੱਖੀ ਅਤੇ ਫਿਰਕੂ ਨੀਤੀਆਂ ਦਾ ਵਿਰੋਧ ਕਰਨ ਵਾਲੇ ਸੁਚੇਤ ਲੋਕਾਂ ਨੂੰ ਦੇਸ਼- ਧਰੋਹੀ ਗਰਦਾਨ ਕੇ ਜੇਲ੍ਹਾ ਵਿਚ ਡੱਕਿਆ ਜਾ ਰਿਹਾ ਹੈ। ਬੁਲਾਰਿਆਂ ਮੰਗ ਕੀਤੀ ਕਿ ਕਿਸਾਨ- ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ ਸਰਕਾਰੀ ਵਿਭਾਗਾਂ ਦੀ ਜਾਇਦਾਦ ਨੂੰ ਕੌਡੀਆਂ ਦੇ ਭਾਅ ਵੱਡੇ ਸਰਮਾਏਦਾਰਾਂ ਨੂੰ ਵੇਚਣਾ ਬੰਦ ਕੀਤਾ ਜਾਵੇ। ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਰੈਗੂਲਰ ਭਰਤੀ ਕਰਕੇ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕੀਤਾ ਜਾਵੇ ਬੁਲਾਰਿਆਂ ਨੇ ਸਮੂਹ ਮੁਲਾਜ਼ਮਾਂ ਨੂੰ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਇਸ ਮੌਕੇ ਜੀਤ ਸਿੰਘ ਬਰਾਵਾਈਂ, ਸੁਰਜੀਤ ਸਿੰਘ ਹਾਜੀਪੁਰ, ਹਰਪਾਲ ਕੌਰ, ਸ਼ਾਮ ਸੁੰਦਰ, ਨਰੇਸ਼ ਕੁਮਾਰ, ਜਗਦੀਸ਼ ਰਾਮ, ਰਮਨ ਕੁਮਾਰ, ਸ਼ਿੰਗਾਰਾ ਰਾਮ, ਬਲਵੀਰ ਬੈਂਸ, ਚੰਨਣ ਰਾਮ, ਕੁਲਵਿਂਦਰ ਸਹੂੰਗੜਾ, ਪਰਵੀਨ ਕੁਮਾਰ, ਸ਼ਰਮੀਲਾ ਰਾਣੀ ਤੇ ਹੋਰ ਹਾਜ਼ਰ ਸਨ।