ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਸੂਬਾਈ ਫੈਸਲੇ ਅਨੁਸਾਰ ਚੱਲ ਰਹੀ ਲੜੀਵਾਰ ਭੁੱਖ ਹੜਤਾਲ 14ਵੇਂ ਦਿਨ 'ਚ ਪਹੁੰਚ ਗਈ ਹੈ। ਮੰਗਲਵਾਰ ਦੀ ਭੁੱਖ ਹੜਤਾਲ ਵਿੱਚ ਪਸਸਫ ਵਲੋਂ ਸੁੱਚਾ ਸਿੰਘ ਸਤਨੌਰ, ਅਮਰੀਕ ਸਿੰਘ, ਪਵਨ ਕੁਮਾਰ, ਹਰਬੰਸ ਲਾਲ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਗਿਆਨੀ ਅਵਤਾਰ ਸਿੰਘ, ਬਲਵੰਤ ਰਾਮ, ਸਰੂਪ ਸਿੰਘ, ਦੇਵ ਰਾਜ, ਬਲਵੀਰ ਸਿੰਘ ਖਾਨਪੁਰ, ਮਹਿੰਦਰ ਸਿੰਘ, ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਅਰਜਨ ਸਿੰਘ, ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰੰਗਠਨ ਵਲੋਂ ਅਮਰੀਕ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਬਲਵੀਰ ਬਡੇਸਰੋਂ, ਬਲਕਾਰ ਸਿੰਘ, ਪਰਮਜੀਤ ਸਿੰਘ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਕੁਲਵਰਨ ਸਿੰਘ, ਕੁਲਵੰਤ ਸਿੰਘ ਸੈਣੀ, ਇੰਦਰਜੀਤ ਵਿਰਦੀ, ਅਮਰਜੀਤ ਸਿੰਘ ਗਰੋਵਰ, ਸੁੱਚਾ ਸਿੰਘ ਸਤਨੌਰ, ਗਿਆਨੀ ਅਵਤਾਰ ਸਿੰਘ, ਪ੍ਰਧਾਨ ਜਸਵੀਰ ਸਿੰਘ, ਬਲਵੰਤ ਰਾਮ, ਲੈਕਚਰਾਰ ਜਤਿੰਦਰ ਸਿੰਘ, ਅਰਜਨ ਸਿੰਘ, ਬਲਵੀਰ ਬਡੇਸਰੋਂ, ਰਾਜੇਸ਼ ਆਰੋੜਾ, ਅਮਰਦੀਪ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਮਨਵੀਰ ਸਿੰਘ, ਦਲੀਪ ਕੁਮਾਰ ਨੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਮਿਡ ਡੇ ਮੀਲ, ਆਸ਼ਾ ਵਰਕਰਾਂ, ਆਗਣਵਾੜੀ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਬੱਝਵਾਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ।