ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ

ਕੋਰੋਨਾ ਮਰੀਜ਼ਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ 1326 ਸੈਂਪਲਾਂ ਦੀ ਰਿਪੋਰਟ ਪ੍ਰਰਾਪਤ ਹੋਣ 'ਤੇ 113 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਦੋਂਕਿ ਜ਼ਿਲ੍ਹੇ ਵਿਚ ਦੋ ਅੌਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ੱਕੀ ਲੱਛਣਾਂ ਵਾਲੇ 2020 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਏ ਕੇਸਾਂ 'ਚੋਂ 27 ਹੁਸ਼ਿਆਰਪੁਰ ਸ਼ਹਿਰ ਤੇ 86 ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਇਲਾਜ ਲਈ ਆਈਸੋਲੇਸ਼ਨ ਵਾਰਡ ਵਿਚ ਭੇਜ ਦਿੱਤਾ ਗਿਆ ਹੈ।

ਸਿਵਲ ਸਰਜਨ ਨੇ ਦੱਸਿਆ ਕਿ 40 ਸਾਲਾ ਅੌਰਤ ਵਾਸੀ ਬਾਲਾਂ, ਪਿੰਡ ਬਜਵਾੜਾ ਦੀ 67 ਸਾਲਾਂ ਅੌਰਤ ਅਤੇ ਪਿੰਡ ਡਾਹਲੇਵਾਲ ਦੇ 47 ਸਾਲਾ ਵਿਅਕਤੀ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਤਿੰਨੋਂ ਕੋਰੋਨਾ ਪਾਜ਼ੇਟਿਵ ਸਨ।

ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 4,573 ਹੋ ਗਈ ਹੈ, ਜ਼ਿਲ੍ਹੇ 'ਚ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,07,016 ਹੋ ਗਈ ਹੈ, ਜਿਸ ਵਿਚੋਂ 1,00,562 ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 2311 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 127 ਸੈਪਲ ਇਨਵੈਲਡ ਹਨ ਤੇ ਹੁਣ ਤਕ ਮੌਤਾਂ ਦੀ ਗਿਣਤੀ 160 ਹੈ। ਐਕਟਿਵ ਕੇਸਾਂ ਦੀ ਗਿਣਤੀ 605 ਹੈ ਠੀਕ ਹੋ ਕਿ ਘਰ ਗਏ ਮਰੀਜ਼ਾਂ ਦੀ ਗਿਣਤੀ 3808 ਹੋ ਗਈ ਹੈ।

ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ 'ਤੇ ਇਸ 'ਤੇ ਕਾਬੂ ਪਾਿਆ ਜਾ ਸਕਦਾ ਹੈ।

----

ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਆਈਐੱਮਏ ਕੋਵਿਡ ਹਸਪਤਾਲ ਦਾ ਉਦਘਾਟਨ

- ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਈਐੱਮਏ ਨੇ ਕੋਵਿਡ ਮਰੀਜ਼ਾਂ ਦੀ ਸੁਵਿਧਾ ਲਈ 20 ਬੈਡ ਦੇ ਹਸਪਤਾਲ ਦੀ ਸੁਵਿਧਾ ਕੀਤੀ ਪ੍ਰਦਾਨ

- ਮਰੀਜ਼ਾਂ ਦਾ ਹੋਵੇਗਾ ਫਰੀ ਇਲਾਜ, ਮਿਲੇਗਾ ਮੁਫ਼ਤ ਭੋਜਨ ਅਤੇ ਦਵਾਈਆਂ

- ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਆਈਐੱਮਏ ਕੋਵਿਡ ਹਸਪਤਾਲ ਰਾਮ ਕਾਲੋਨੀ ਕੈਂਪ 'ਚ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕੀਤਾ। ਕੋਵਿਡ-19 ਦੇ ਮਰੀਜ਼ਾਂ ਦੀ ਸੁਵਿਧਾ ਲਈ ਸੇਂਟ ਜ਼ੋਸਫ ਹਸਪਤਾਲ ਦੇ ਇਕ ਬਲਾਕ 'ਚ ਆਈਐੱਮਏ ਵੱਲੋਂ ਸ਼ੁਰੂ ਕੀਤੇ ਗਏ ਇਸ ਹਸਪਤਾਲ 'ਚ 20 ਬੈਡ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਅਰੋੜਾ ਨੇ ਆਈਐੱਮਏ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕ ਭਲਾਈ ਲਈ ਇਕ ਬੇਹਤਰੀਨ ਕੰਮ ਦੱਸਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਰਾਜ ਉਦਯੋਗ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਬ੍ਹਮ ਸ਼ੰਕਰ ਜਿੰਪਾ, ਇੰਪਰੂਪਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਆਈਐੱਮਏ ਦੇ ਇਸ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਦੌਰ 'ਚ ਆਈਐੱਮਏ ਵੱਲੋਂ ਕੀਤਾ ਗਿਆ ਇਹ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਸੁਵਿਧਾ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਇਸ ਹਸਪਤਾਲ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆਵੇ। ਇਸ ਦੌਰਾਨ ਉਨ੍ਹਾਂ ਲੋਕਾਂ ਲੋਕਾਂ ਨੂੰ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਪਾਲਣਾ ਕਰਨ ਦੀ ਅਪੀਲ ਕੀਤੀ।