ਸਤਨਾਮ ਲੋਈ, ਮਾਹਿਲਪੁਰ

ਸੀਟੂ ਅਤੇ ਖੱਬੇ ਪੱਖ਼ੀਆਂ ਪਾਰਟੀਆਂ ਵਲੋਂ ਉੱਤਰ ਪ੍ਰਦੇਸ਼ ਦੇ ਸ਼ਹਿਰ ਹਾਥਰਸ ਵਿਚ ਹੋਈ ਦਰਦਨਾਕ ਘਟਨਾ ਦੇ ਵਿਰੋਧ ਵਿਚ ਜ਼ਿਲ੍ਹਾ ਸਕੱਤਰ ਮਹਿੰਦਰ ਕੁਮਾਰ ਬੱਢੋਆਣ ਦੀ ਅਗਵਾਈ ਹੇਠ ਉੱਤਰ ਪ੍ਰਦੇਸ਼ ਦੇ ਮੁੱਖ਼ ਮੰਤਰੀ ਅਦਿੱਤਿਆ ਯੋਗੀ ਨਾਥ ਦਾ ਪੁਤਲਾ ਸਾੜ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ਼ ਮੰਤਰੀ ਯੋਗੀ ਨਾਥ ਦੇ ਅਸਤੀਫ਼ੇ ਦੀ ਮੰਗ ਕੀਤੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਮਹਿੰਦਰ ਕੁਮਾਰ ਬੱਢੋਆਣ ਨੇ ਕਿਹਾ ਕਿ ਦੇਸ਼ ਅਤੇ ਖ਼ਾਸ ਕਰ ਉੱਤਰ ਪ੍ਰਦੇਸ਼ ਸਮੇਤ ਭਾਜਪਾ ਸ਼ਾਸਿਤ ਰਾਜਾਂ ਵਿਚ ਲੜਕੀਆਂ ਸੁਰੱਖ਼ਿਆਤ ਨਹੀਂ ਹਨ। ਉਨ੍ਹਾਂ ਕਿਹਾ ਕਿ ਹਾਥਰਸ ਕੇਸ ਨੇ ਦੇਸ਼ ਦੇ ਹਰ ਵਿਅਕਤੀ ਦੇ ਰੌਂਗਟੇ ਖ਼ੜੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਕਮਰੇ ਵਿਚ ਬੰਦ ਕਰਕੇ ਲੜਕੀ ਦਾ ਸਸਕਾਰ ਕਰਨਾ ਦੇਸ਼ ਦੀ ਸਭ ਤੋਂ ਸਰਮਸਾਰ ਘਟਨਾ ਹੋ ਨਿੱਬੜੀ ਹੈ। ਉਨ੍ਹਾਂ ਕਿਹਾ ਕਿ ਖੱਬੇ ਪੱਖ਼ੀਆਂ ਪੀੜਿਤ ਪਰਿਵਾਰ ਨੂੰ ਇੰਨਸਾਫ ਦਿਵਾਉਣ ਲਈ ਸੰਘਰਸ਼ ਤੇਜ ਕਰਨਗੀਆਂ। ਇਸ ਮੌਕੇ ਯੋਗੀ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨੀਲਮ ਕੁਮਾਰੀ ਬੱਢੋਆਣ, ਸ਼ੇਰ ਜੰਗ ਬਹਾਦਰ, ਕਮਲਜੀਤ ਕੌਰ, ਹਰਪਾਲ ਸਿੰਘ, ਜਸਵਿੰਦਰ ਸਿੰਘ, ਮਨਿੰਦਰ ਸਿੰਘ, ਧੀਰ ਕੁਮਾਰ, ਸੁਖ਼ਵਿੰਦਰ ਸਿੰਘ, ਬਲਕਾਰ ਸਿੰਘ, ਜਦਿੰਦਰ ਕੁਮਾਰ, ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਵੀ ਹਾਜ਼ਰ ਸਨ।