ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹੱਕ ਵਿਚ ਪਾਸ ਕੀਤੇ ਗਏ ਬਿੱਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂ ਨਿਮਿਸ਼ਾ ਮਹਿਤਾ ਅਤੇ ਉਸ ਦੇ ਸਾਥੀਆਂ ਨੇ ਗੜ੍ਹਸ਼ੰਕਰ ਅਤੇ ਸੈਲਾ ਮੰਡੀ ਵਿਚ ਢੋਲ ਵਜਾ ਕੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਕੇ ਕੈਪਟਨ ਸਰਕਾਰ ਵਲੋਂ ਲਿਆਂਦੇ ਫ਼ੳਮਪ;ੈਸਲੇ ਬਾਰੇ ਜਾਣੂ ਕਰਵਾਇਆ ਕਿ ਹੁਣ ਘੱਟੋਂ-ਘੱਟ ਸਮਰਥਨ ਮੁੱਲ 'ਤੇ ਹੀ ਪੰਜਾਬ ਵਿਚ ਕਣਕ ਅਤੇ ਝੋਨੇ ਦੀ ਖਰੀਦ ਹੋਵੇਗੀ। ਇਸ ਤੋਂ ਘੱਟ ਮੁੱਲ 'ਤੇ ਖਰੀਦ ਕਰਨ ਵਾਲੇ 'ਤੇ ਸਰਕਾਰ ਪਰਚਾ ਦੇਵੇਗੀ ਅਤੇ ਉਸ ਨੂੰ ਤਿੰਨ ਸਾਲਾਂ ਦੀ ਸਜ਼ਾ ਵੀ ਭੁਗਤਣੀ ਪਵੇਗਾ।

ਇਸ ਦੇ ਨਾਲ ਨਾਲ ਉਨ੍ਹਾਂ ਕਿਹਾ ਕਿ ਜਮਾਂ-ਖੋਰੀ, ਕਾਲਾਬਾਜ਼ਾਰੀ ਅਤੇ ਬਿਜਲੀ ਬਿੱਲ 2020 ਦੇ ਖਿਲਾਫ਼ ਵੀ ਪੰਜਾਬ ਦੀ ਕੈਪਟਨ ਸਰਕਾਰ ਨੇ ਕਰੜਾ ਰੁੱਖ ਅਪਨਾਇਆ ਹੈ ਅਤੇ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ।

ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਗਈ। ਜ਼ਿਕਰਯੋਗ ਹੈ ਕਿ ਅਨੇਕਾਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਲੱਡੂ ਖਿਲਾ ਕੇ ਨਿਮਿਸ਼ਾ ਮਹਿਤਾ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਪਟਾਕੇ ਵਜਾ ਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਖ਼ੁਸ਼ੀ ਮਨਾਈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਰਤ ਨਰਿੰਦਰ ਮੋਹਨ ਨਿੰਦੀ, ਸਰਪੰਚ ਧਰਮਿੰਦਰ, ਸਰਪੰਚ ਸੋਹਣ ਸਿੰਘ, ਅਮਨਦੀਪ ਬੈਂਸ, ਕੈਪਟਨ ਸੁਰਿੰਦਰ, ਵਿੱਕੀ ਫੌਜੀ, ਸਰਪੰਚ ਰਣਜੀਤ ਡਘਾਮ, ਪੰਚ ਰਮਿੰਦਰ ਨੰਦਨਕਲਾਂ, ਸੁਲੇਮਾਨ ਪੰਚ ਮਹਿੰਦਰ ਸਿੰਘ, ਮਨੋਹਰ ਲਾਲ ਸਰਪੰਚ, ਮਹਿੰਦਰ ਸਿੰਘ ਸਲੇਮਪੁਰ, ਸਰਪੰਚ ਵਿਸ਼ਾਲ ਰਾਣਾ, ਕਰਨੀ ਸਿੰਘ, ਬਲਵਿੰਦਰ ਮੇਘੋਵਾਲ, ਪੰਡਤ ਰਾਮ ਜੀ, ਬੱਬੂ ਡੋਗਰਪੁਰ, ਕਾਲਾ, ਹਰਮੰਦਰ, ਲੰਬੜਦਾਰ ਭਿੰਦਾ, ਆੜ੍ਹਤੀ ਸੁਭਾਸ਼ ਠਾਕੁਰ, ਆੜ੍ਹਤੀ ਮੋਹਿਤ ਗੁਪਤਾ, ਪਵਨ ਕੁਮਾਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੈਲਾ ਮੰਡੀ, ਦੇਵ ਰਾਜ ਬਿਲੜੋ ਅਤੇ ਹੋਰ ਸ਼ਾਮਲ ਸਨ।