ਰਾਜਾ ਸਿੰਘ ਪੱਟੀ, ਚੱਬੇਵਾਲ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਮਰਜੀ ਦੇ ਉਲਟ ਬਣਾਏ ਗਏ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਕਿਸਾਨਾਂ ਦੇ ਸਹਿਯੋਗ ਨਾਲ ਥਾਣਾ ਚੱਬੇਵਾਲ ਅਧੀਨ ਪੈਂਦੇ ਹੁਸ਼ਿਆਰਪੁਰ ਚੰਡੀਗੜ੍ਹ ਮੁਖ ਸੜਕ ਉਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਬਾਹੋਵਾਲ ਵਿਖੇ ਰੋਸ ਧਰਨਾ ਲਗਾਇਆ ਗਿਆ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਜਗਤਾਰ ਸਿੰਘ ਭਿੰਡਰ ਅਤੇ ਹੋਰ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਵਾਸਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਇਹ ਕਾਲੇ ਕਨੂੰਨ ਰਦ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਦੇ ਸਹਿਯੋਗ ਨਾਲ ਇਹ ਸੰਘਰਸ਼ ਜਾਰੀ ਰਹਿਣਗੇ ਇਸ ਮੌਕੇ ਸਾਬੀ ਮਰੂਲਾ, ਰਛਪਾਲ ਸਿੰਘ ਲੱਭਾ ਪੱਟੀ, ਮਨਪ੍ਰਰੀਤ ਸਿੰਘ ਮਨੀ ਬਿਹਾਲਾ, ਮਨਮੋਹਣ ਸਿੰਘ ਮੋਹਣਾ ਸੀਣਾਂ, ਸਰਪੰਚ ਪਰਮਜੀਤ ਸਿੰਘ ਭੁੰਨੋ, ਖੁਸ਼ਵੰਤ ਸਿੰਘ ਬੈਂਸ, ਸੀਤਲ ਸਿੰਘ ਮਾਹਲਾਂ, ਪਿੰਦਾ ਬੂੜੋਬਾੜੀ, ਜਸਵੀਰ ਸਿੰਘ ਸ਼ੀਰਾ, ਨੰਬਰਦਾਰ ਕਰਨੈਲ ਸਿੰਘ, ਨਿਰਮਲ ਸਿੰਘ, ਹਰਮੇਸ਼ ਸਿੰਘ ਢੇਸੀ, ਭੋਲਾ ਸਿੰਘ ਵਿਰਕ ਵਡਾਲਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਅਤੇ ਨੌਜਵਾਨ ਹਾਜ਼ਰ ਸਨ।