- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਸਾਲ-2026 ਦੀ ਚੌਥੀ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ ਲਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਉਡੇਬਲ ਕੇਸ, ਐਨ.ਆਈ ਐਕਟ ਕੇਸਾਂ ਅਧੀਨ ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲ, ਤਲਾਕ ਦੇ ਕੇਸ, ਟਰੈਫਿਕ ਚਲਾਨ, ਰੈਵੀਨਿਊ ਕੇਸ, ਸਿਵਲ ਕੇਸ ਅਤੇ ਘਰੈਲੂ ਝਗੜੇ ਆਦਿ ਦੇ ਕੇਸ ਰੱਖੇ ਗਏ। ਇਹ ਲੋਕ ਅਦਾਲਤ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅੱਗਰਵਾਲ ਦੀ ਯੋਗ ਅਗਵਾਈ ਹੇਠਾਂ ਲਗਾਈ ਜਾ ਰਹੀ ਹੈ।