- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਮੌਕੇ ਟਾਂਡਾ ਵਿੱਚ ਸਜਾਇਆ ਮਹਾਨ ਨਗਰ ਕੀਰਤਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸ਼ਮੇਸ਼ ਨਗਰ ਟਾਂਡਾ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੇਵਾ ਸੋਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਸੀ। ਰਾਗੀ ਅਤੇ ਢਾਡੀ ਜਥਿਆਂ ਸਮੇਤ ਸੰਗਤਾਂ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਪੜਾਵਾਂ