ਹਰਦੋਪੱਟੀ 'ਚ ਐਕਸਾਈਜ਼ ਵਿਭਾਗ ਤੇ ਪੁਲਿਸ ਦੀ ਵੱਡੀ ਕਾਰਵਾਈ; ਗਾਹਕਾਂ ਨੂੰ ਗ਼ੈਰ-ਕਾਨੂੰਨੀ ਸ਼ਰਾਬ ਵੇਚਦਾ ਤਸਕਰ ਮੌਕੇ 'ਤੇ ਗ੍ਰਿਫ਼ਤਾਰ
ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈਆਂ ਹਨ, ਜਿਸ ਤੋਂ ਬਾਅਦ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Publish Date: Tue, 09 Jun 2026 02:46 PM (IST)
Updated Date: Tue, 09 Jun 2026 02:47 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈਆਂ ਹਨ, ਜਿਸ ਤੋਂ ਬਾਅਦ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਕਸਾਈਜ਼ ਇੰਸਪੈਕਟਰ ਦੀ ਸੂਚਨਾ 'ਤੇ ਕੀਤੀ ਗਈ ਕਾਰਵਾਈ
ਪੁਲਿਸ ਅਨੁਸਾਰ ਏ.ਐੱਸ.ਆਈ ਜੀਵਨ ਲਾਲ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ। ਇਸ ਦੌਰਾਨ ਜਦੋਂ ਪੁਲਿਸ ਟੀਮ ਗੜ੍ਹਦੀਵਾਲਾ ਦੇ ਬਾਲਮੀਕ ਮੁਹੱਲੇ ਵਿੱਚ ਮੌਜੂਦ ਸੀ ਤਾਂ ਐਕਸਾਈਜ਼ ਇੰਸਪੈਕਟਰ ਅਜੇ ਕੁਮਾਰ ਨੇ ਸੂਚਨਾ ਦਿੱਤੀ ਕਿ ਗੁਰਿੰਦਰ ਸਿੰਘ ਉਰਫ਼ ਗਿੰਦੀ ਪੁੱਤਰ ਜਗਜੀਤ ਸਿੰਘ ਵਾਸੀ ਭਟੋਲੀਆ, ਥਾਣਾ ਹਰਿਆਣਾ, ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਧੰਦੇ ਨਾਲ ਜੁੜਿਆ ਹੋਇਆ ਹੈ ਅਤੇ ਉਸ ਸਮੇਂ ਪਿੰਡ ਹਰਦੋਪੱਟੀ ਵਿੱਚ ਆਪਣੇ ਗਾਹਕਾਂ ਨੂੰ ਸ਼ਰਾਬ ਵੇਚ ਰਿਹਾ ਹੈ।
ਛਾਪੇਮਾਰੀ ਦੌਰਾਨ ਕਾਬੂ
ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਦੱਸੀ ਗਈ ਥਾਂ 'ਤੇ ਛਾਪੇਮਾਰੀ ਕੀਤੀ। ਪੁਲਿਸ ਅਨੁਸਾਰ ਮੌਕੇ ਤੋਂ ਗੁਰਿੰਦਰ ਸਿੰਘ ਉਰਫ਼ ਗਿੰਦੀ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਕਥਿਤ ਤੌਰ 'ਤੇ 12 ਬੋਤਲਾਂ 'ਨੈਰੀ ਬਲੂ ਬਲੈਂਡਡ ਵਿਸਕੀ' (ਪੰਜਾਬ ਵਿੱਚ ਵਿਕਰੀ ਲਈ) ਬਰਾਮਦ ਹੋਈਆਂ।
ਪੁਲਿਸ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।