- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਿੰਦਰ ਸਿੰਘ ਬਾਜਵਾ ਰਾਜ ਸਭਾ ਦੇ ਸਾਬਕਾ ਮੈਂਬਰ ਵੀ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ਤੇ ਉਹਨਾਂ ਬੜਾ ਸਰਗਰਮੀ ਨਾਲ ਕੰਮ ਕੀਤਾ ਸੀ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਉਨ੍ਹਾਂ ਦੇ ਦੇਹਾਂਤ ਦੀ ਖਬਰ ਤੋਂ ਬਾਅਦ ਸੋਗ ਦੀ ਲਹਿਰ ਦੌੜ ਗਈ ਹੈ।।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਬਰਿੰਦਰ ਸਿੰਘ ਬਾਜਵਾ ਰਾਜ ਸਭਾ ਦੇ ਸਾਬਕਾ ਮੈਂਬਰ ਵੀ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ਤੇ ਉਹਨਾਂ ਬੜਾ ਸਰਗਰਮੀ ਨਾਲ ਕੰਮ ਕੀਤਾ ਸੀ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਉਨ੍ਹਾਂ ਦੇ ਦੇਹਾਂਤ ਦੀ ਖਬਰ ਤੋਂ ਬਾਅਦ ਸੋਗ ਦੀ ਲਹਿਰ ਦੌੜ ਗਈ ਹੈ।। ਬਾਜਵਾ ਨੇ ਅਕਾਲੀ ਦਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਖੜ੍ਹਾ ਕਰਨ ਲਈ ਬੜੀ ਸਖਤ ਮਿਹਨਤ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਤੇ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਬਲਕਿ ਵੱਖ-ਵੱਖ ਰਾਜਸੀ ਪਾਰਟੀਆਂ ਸਮਾਜਿਕ ਜਥੇਬੰਦੀਆਂ, ਧਾਰਮਿਕ ਅਤੇ ਸਿੱਖਿਆ ਨਾਲ ਸੰਬੰਧਿਤ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।